Sat, Apr 20, 2024
Whatsapp

ਘਰਿੰਡਾ ਪੁਲਿਸ ਨੇ ਬਰਾਮਦ ਕੀਤੇ 2 ਹੈਂਡ ਗ੍ਰਨੇਡ ਤੇ 2 ਪਿਸਤੌਲ, 2 ਸ਼ੱਕੀ ਅੱਤਵਾਦੀ ਵੀ ਕੀਤੇ ਗ੍ਰਿਫਤਾਰ

Written by  Jashan A -- August 16th 2021 03:39 PM -- Updated: August 16th 2021 04:17 PM
ਘਰਿੰਡਾ ਪੁਲਿਸ ਨੇ ਬਰਾਮਦ ਕੀਤੇ 2 ਹੈਂਡ ਗ੍ਰਨੇਡ ਤੇ 2 ਪਿਸਤੌਲ, 2 ਸ਼ੱਕੀ ਅੱਤਵਾਦੀ ਵੀ ਕੀਤੇ ਗ੍ਰਿਫਤਾਰ

ਘਰਿੰਡਾ ਪੁਲਿਸ ਨੇ ਬਰਾਮਦ ਕੀਤੇ 2 ਹੈਂਡ ਗ੍ਰਨੇਡ ਤੇ 2 ਪਿਸਤੌਲ, 2 ਸ਼ੱਕੀ ਅੱਤਵਾਦੀ ਵੀ ਕੀਤੇ ਗ੍ਰਿਫਤਾਰ

ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਘਰਿੰਡਾ ਪੁਲਿਸ ਨੇ 2 ਹੈਂਡ ਗ੍ਰੇਨੇਡ ਅਤੇ 2 ਪਿਸਤੌਲ ਬਰਾਮਦ ਕੀਤੇ। ਇਸ ਦੌਰਾਨ ਪੁਲਿਸ ਨੇ ਹਥਿਆਰਾਂ ਦੇ ਨਾਲ 2 ਸ਼ੱਕੀ ਅੱਤਵਾਦੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਹੈਂਡ-ਗ੍ਰਨੇਡ, 1 ਪਿਸਤੌਲ (9 mm) ਸਮੇਤ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲੀ ਹੋਈ ਤੇ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਹਥਿਆਰ ਬਰਾਮਦ ਹੋਣ ਤੋਂ ਬਾਅਦ ਪੁਲਸ ਵਲੋਂ ਸਾਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਡੀਜੀਪੀ ਦਿਨਕਰ ਗੁਪਤਾ ਦੇ ਅਨੁਸਾਰ, ਯੂਕੇ ਅਧਾਰਤ ਅਤਿਵਾਦੀ ਗੁਰਪ੍ਰੀਤ ਸਿੰਘ ਖਾਲਸਾ-ਗੁਰਪ੍ਰੀਤ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਵਾਲੇ ਦੋਨਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸਰਹੱਦ ਪਾਰ ਤੋਂ ਭੇਜੇ ਗਏ ਹਥਿਆਰਾਂ ਦੀ ਖੇਪ ਨੂੰ ਮੁੜ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਖੇਪ ਕੁਝ ਦਿਨ ਪਹਿਲਾਂ ਅਟਾਰੀ-ਝਬਾਲ ਰੋਡ ਦੇ ਆਸ ਪਾਸ ਦੇ ਸਰਹੱਦੀ ਖੇਤਰ ਵਿੱਚ ਭੇਜੀ ਗਈ ਸੀ। ਗੁਰਪ੍ਰੀਤ ਸਿੰਘ ਖਾਲਸਾ ਸ਼ਿੰਗਾਰ ਬੰਬ ਕੇਸ ਲੁਧਿਆਣਾ ਵਿੱਚ ਵੀ ਸ਼ਾਮਲ ਸੀ। -PTC News


Top News view more...

Latest News view more...