ਮੁੱਖ ਖਬਰਾਂ

ਅੰਮ੍ਰਿਤਸਰ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਸਮੇਤ 4 ਨੂੰ ਕੀਤਾ ਕਾਬੂ

By Shanker Badra -- July 17, 2019 3:30 pm

ਅੰਮ੍ਰਿਤਸਰ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਸਮੇਤ 4 ਨੂੰ ਕੀਤਾ ਕਾਬੂ:ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਚੋਰੀ ਹੋਈ ਲੱਖਾਂ ਰੁਪਏ ਦੀ ਨਕਦੀ ਤੇ ਵੱਡੀ ਮਾਤਰਾ ਵਿਚ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਨੇ ਉਕਤ ਚੋਰਾਂ ਪਾਸੋਂ 28 ਲੱਖ ਦੀ ਨਕਦੀ ਅਤੇ ਸਵਾ ਦੋ ਕਿੱਲੋ ਸੋਨਾ ਬਰਾਮਦ ਕੀਤਾ ਹੈ।

Amritsar police Lakhs rupees cash And gold Including 4 Arrested ਅੰਮ੍ਰਿਤਸਰ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਸਮੇਤ 4 ਨੂੰ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਰਾਣੀ ਕਾ ਬਾਗ ਇਲਾਕੇ ਵਿਚ ਇੱਕ ਘਰ 'ਚੋਂ ਬੀਤੇ ਦਿਨੀਂ ਲੱਖਾਂ ਰੁਪਏ ਦੀ ਨਕਦੀ ਤੇ ਵੱਡੀ ਮਾਤਰਾ ਵਿਚ ਸੋਨੇ ਦੇ ਗਹਿਣੇ ਚੋਰੀ ਹੋਏ ਸਨ। ਜਿਸ ਤੋਂ ਬਾਅਦ ਸੁਦਾ ਭੰਡਾਰੀ ਨੇ ਸਿਵਲ ਲਾਈਨ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿਛਲੇ ਹਫਤੇ ਉਹ ਆਪਣੇ ਪਰਿਵਾਰ ਸਮੇਤ ਬਾਹਰ ਗਈ ਹੋਈ ਸੀ। ਜਦੋਂ ਉਹ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਉਸ ਦੇ ਘਰ 'ਚੋਂ ਗਹਿਣੇ ਤੇ ਕੈਸ਼ ਗਾਇਬ ਸਨ।

Amritsar police Lakhs rupees cash And gold Including 4 Arrested
ਅੰਮ੍ਰਿਤਸਰ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਸਮੇਤ 4 ਨੂੰ ਕੀਤਾ ਕਾਬੂ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਐੱਸ.ਐੱਸ. ਵਾਸਤਵ ਨੇ ਦੱਸਿਆ ਕਿ ਬਰਾਮਦ ਕੀਤੇ ਸੋਨੇ ਦੇ ਗਹਿਣਿਆਂ ਦੀ ਕੀਮਤ 70 ਲੱਖ ਰੁਪਏ ਦੇ ਕਰੀਬ ਹੈ।ਇਨ੍ਹਾਂ ਵਿਚ ਦੋ ਸੋਨੇ ਦੀਆਂ ਇੱਟਾਂ ਵੀ ਸ਼ਾਮਲ ਹਨ। ਪੁਲਿਸ ਨੇ ਛਾਪੇਮਾਰੀ ਕਰਕੇ ਅਨਮੋਲ, ਅਨੀਕੇਤ, ਹੀਰਾ ਸਿੰਘ ਤੇ ਹਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਕਮਿਸ਼ਨਰ ਮੁਤਾਬਕ ਇਸ ਕੰਮ ਵਿਚ ਪਰਿਵਾਰ ਦੀ ਨੌਕਰਾਣੀ ਵੀ ਸ਼ਾਮਲ ਹੈ।
-PTCNews

  • Share