ਮੁੱਖ ਖਬਰਾਂ

ਅੰਮ੍ਰਿਤਸਰ ਪੁਲਿਸ ਵੱਲੋਂ 74 ਥਾਵਾਂ 'ਤੇ ਨਾਕੇ ਲਗਾ ਕੇ ਸ਼ਹਿਰ ਸੀਲ

By Ravinder Singh -- July 23, 2022 6:09 pm -- Updated:July 23, 2022 6:14 pm

ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਅੱਜ ਟ੍ਰੈਫਿਕ ਪੁਲਿਸ ਦੇ ਏਡੀਜੀਪੀ ਏਐਸਰਾਏ ਵੱਲੋਂ ਅੰਮ੍ਰਿਤਸਰ ਵਿੱਚ ਵੱਡੇ ਪੱਧਰ ਉਤੇ ਕੀਤੀ ਗਈ ਚੈਕਿਗ ਲਈ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਤੇ ਏਡੀਜੀਪੀ ਵੱਲੋਂ ਅੰਮ੍ਰਿਤਸਰ ਦੇ 74 ਜਗਾ ਉਤੇ ਨਾਕਾਬੰਦੀ ਕਰ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦੀ ਹਦਾਇਤਾਂ ਅਨੁਸਾਰ ਪੰਜਾਬ ਭਰ ਵਿੱਚ ਅੱਜ ਸ਼ਾਮ ਚਾਰ ਵਜੇ ਤੋਂ ਲੈ ਕੇ ਸੱਤ ਵਜੇ ਤੱਕ ਪੰਜਾਬ ਭਰ ਵਿਚ ਨਾਕਾਬੰਦੀ ਕਰ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਪੁਲਿਸ ਵੱਲੋਂ 74 ਥਾਵਾਂ 'ਤੇ ਨਾਕੇ ਲਗਾ ਕੇ ਸ਼ਹਿਰ ਸੀਲ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏਡੀਜੀਪੀ ਟ੍ਰੈਫਿਕ ਨੇ ਕਿਹਾ ਕਿ ਅੱਜ ਸਾਰੇ ਪੰਜਾਬ ਵਿੱਚ ਡੀਜੀਪੀ ਗੌਰਵ ਯਾਦਵ ਵੱਲੋਂ ਸ਼ਾਮ ਚਾਰ ਵਜੇ ਤੋਂ ਲੈ ਕੇ ਸੱਤ ਵਜੇ ਤੱਕ ਇਕ ਸਰਚ ਆਪ੍ਰੇਸ਼ਨ ਤਹਿਤ ਨਾਕਾਬੰਦੀ ਕਰ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਨ੍ਹਾਂ ਸਾਰੇ ਆਪ੍ਰੇਸ਼ਨ ਦਾ ਜੋ ਮਕਸਦ ਹੈ ਉਹ ਇਹ ਹੈ ਕਿ ਮਾੜੇ ਅਨਸਰਾਂ ਨੂੰ ਨੱਥ ਪਾਈ ਜਾਵੇ ਅਤੇ ਆਮ ਨਾਗਰਿਕ ਹਨ ਉਨ੍ਹਾਂ ਦੇ ਮਨਾਂ ਵਿਚੋਂ ਡਰ ਦੂਰ ਕੀਤਾ ਜਾਵੇ।

ਅੰਮ੍ਰਿਤਸਰ ਪੁਲਿਸ ਵੱਲੋਂ 74 ਥਾਵਾਂ 'ਤੇ ਨਾਕੇ ਲਗਾ ਕੇ ਸ਼ਹਿਰ ਸੀਲਇਸ ਮਕਸਦ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋਂ ਸਾਰੇ ਅੰਮ੍ਰਿਤਸਰ ਸ਼ਹਿਰ ਨੂੰ ਸੀਲ ਕਰ 74 ਥਾਵਾਂ ਉਤੇ ਸ਼ਹਿਰ ਭਰ ਵਿਚ ਨਾਕੇ ਲਗਾਏ ਗਏ ਹਨ ਜਿਥੇ ਹਰ ਆਉਣ ਜਾਣ ਲਈ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਨ੍ਹਾਂ ਨਾਕਿਆਂ ਉੱਤੇ 1155 ਪੁਲਿਸ ਮੁਲਾਜ਼ਮ ਨੇ ਡਿਊਟੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵੱਖ-ਵੱਖ ਜਗ੍ਹਾ ਉਤੇ ਟੀ ਪੁਆਇੰਟ ਵੀ ਬਣਾਏ ਗਏ ਹਨ। ਅੰਮ੍ਰਿਤਸਰ ਦੇ ਰਣਜੀਤ ਐਵਨਿਊ ,ਥਾਣਾ ਗੇਟ ਹਕੀਮਾ ਤੇ ਅੰਮ੍ਰਿਤਸਰ ਗੋਲਡਨ ਗੇਟ ਦੇ ਉੱਤੇ ਸਪੈਸ਼ਲ ਫੋਰਸ ਲਗਾ ਕੇ ਨਾਕੇ ਲਗਾ ਕੇ ਚੈਕਿੰਗ ਕੀਤੀ ਗਈ। ਏਡੀਜੀਪੀ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਪੰਜਾਬ ਸਰਕਾਰ ਵੱਲੋਂ 1087 ਕੈਮਰੇ ਲਗਾਏ ਜਾ ਰਹੇ ਹਨ।

ਅੰਮ੍ਰਿਤਸਰ ਪੁਲਿਸ ਵੱਲੋਂ 74 ਥਾਵਾਂ 'ਤੇ ਨਾਕੇ ਲਗਾ ਕੇ ਸ਼ਹਿਰ ਸੀਲਇਨ੍ਹਾਂ ਕੈਮਰਿਆਂ ਉੱਤੇ ਸ਼ਹਿਰ ਦੀ ਸੁਰੱਖਿਆ ਦਾ ਜ਼ਿੰਮਾ ਹੋਵੇਗਾ ਕਿ ਕੋਈ ਵੀ ਮਾੜਾ ਅਨਸਰ ਜਲਦੀ ਕਾਬੂ ਕੀਤਾ ਜਾ ਸਕੇਗਾ। ਏਡੀਜੀਪੀ ਪੰਜਾਬ ਟ੍ਰੈਫਿਕ ਏਐੱਸ ਰਾਏ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਜਲੰਧਰ ਤੇ ਲੁਧਿਆਣਾ ਵਿੱਚ ਵਿਸ਼ੇਸ਼ ਤੌਰ ਉਤੇ ਟ੍ਰੈਫਿਕ ਵੱਲੋਂ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਹੀ ਜਲਦੀ ਸੀਸੀਟੀ ਕੈਮਰੇ ਲੱਗਣ ਦਾ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਅਪਰਾਧ ਨੂੰ ਨੱਥ ਪਾਈ ਜਾ ਸਕੇ।

ਇਹ ਵੀ ਪੜ੍ਹੋ : ਦਫ਼ਤਰਾਂ 'ਚ ਵਿਧਾਇਕ ਦੀ ਬੇਲੋੜੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ ਬਰਦਾਸ਼ਤ : ਜੁਆਇੰਟ ਐਕਸ਼ਨ ਕਮੇਟੀ

  • Share