ਅੰਮ੍ਰਿਤਸਰ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਮੇਤ 3 ਜਣਿਆਂ ਨੂੰ ਕੀਤਾ ਕਾਬੂ

asr
ਅੰਮ੍ਰਿਤਸਰ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਮੇਤ 3 ਜਣਿਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਮੇਤ 3 ਜਣਿਆਂ ਨੂੰ ਕੀਤਾ ਕਾਬੂ,ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਟੀਮ ਨੇ ਸਮਾਜ ਵਿਰੋਧੀ ਗਤੀਵਿਧੀਆਂ ਚ ਸ਼ਾਮਿਲ ਗੈਂਗ ਦੇ 3 ਮੈਂਬਰ ਹਥਿਆਰਾਂ ਸਮੇਤ ਗਿਰਫ਼ਤਾਰ ਕੀਤਾ ਗਿਆ ਹੈ।

ਇਹ ਨੌਜਵਾਨ ਅਜਨਾਲਾ, ਬਾਬਾ ਬਕਾਲਾ ਤੇ ਖਿਲਚੀਆਂ ਨਾਲ ਸਬੰਧਿਤ ਹਨ। ਟੀਮ ਨੇ ਇਹਨਾਂ ਵਿਅਕਤੀਆਂ ਤੋਂ 32 ਬੋਰ ਦੇ 2 ਪਿਸਟਲ, 3 ਮੈਗਜ਼ੀਨ ਅਤੇ 14 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਹੋਰ ਪੜ੍ਹੋ:ਕਰਨਾਲ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫੜ੍ਹਿਆ ਐਮਬੀਏ ਪਾਸ ਸ਼ਾਤਿਰ ਨਟਵਰਲਾਲ

ਮਿਲੀ ਜਾਣਕਾਰੀ ਮੁਤਾਬਕ ਇਹ ਕੱਟੜਪੰਥੀ ਜਥੇਬੰਦੀਆਂ ਦੇ ਸੰਪਰਕ ‘ਚ ਸਨ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਸਨ। ਪੁਲਿਸ ਨੇ ਇਹਨਾਂ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ,ਜਿਸ ਦੌਰਾਨ ਅਦਾਲਤ ਨੇ ਤਿੰਨਾਂ ਨੂੰ 18 ਮਾਰਚ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

-PTC News