Sat, Apr 20, 2024
Whatsapp

550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ, ਦੇਖੋ ਤਸਵੀਰਾਂ

Written by  Jashan A -- November 12th 2019 06:54 PM
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ, ਦੇਖੋ ਤਸਵੀਰਾਂ

550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ, ਦੇਖੋ ਤਸਵੀਰਾਂ

550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ, ਦੇਖੋ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ ‘ਚ ਵਸਦੀ ਨਾਨਕ ਨਾਮ ਲੇਵਾ ਸੰਗਤ ਵੱਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। Sri Harmandir Sahib ਜਿਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਰੌਣਕਾਂ ਲੱਗੀਆਂ ਹੋਈਆਂ ਹਨ।ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸਾਰਾ ਦਿਨ ਚੱਲੇ ਸਮਾਗਮਾਂ ਤੋਂ ਬਾਅਦ ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਗਈ ਤੇ ਸੰਗਤਾਂ ਨੇ ਅਲੌਕਿਕ ਆਤਿਸ਼ਬਾਜ਼ੀ ਦਾ ਆਨੰਦ ਮਾਣਿਆ। ਹੋਰ ਪੜ੍ਹੋ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਦਭੁਤ ਦ੍ਰਿਸ਼, ਦੇਖੋ ਅਲੌਕਿਕ ਤਸਵੀਰਾਂ Sri Harmandir Sahib ਉਥੇ ਹੀ ਸੰਗਤਾਂ ਨੇ ਪਵਿਤਰ ਸਰੋਵਰ ਦੇ ਕਿਨਾਰੇ ਘਿਓ ਦੇ ਦੀਵੇ ਬਾਲ ਅਤੇ ਰੰਗ ਬਿਰੰਗੀਆਂ ਮੋਮਬੱਤੀਆਂ ਬਾਲ ਕੇ ਗੁਰਪੁਰਬ ਦੀ ਖੁਸ਼ੀ ਮਨਾਈ। Sri Harmandir Sahib ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੂ ਚਰਨਾਂ ‘ਚ ਮੱਥਾ ਟੇਕ ਕੇ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। -PTC News


Top News view more...

Latest News view more...