Sat, Apr 27, 2024
Whatsapp

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਦਭੁਤ ਦ੍ਰਿਸ਼, ਦੇਖੋ ਅਲੌਕਿਕ ਤਸਵੀਰਾਂ

Written by  Jashan A -- November 11th 2019 08:19 PM
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਦਭੁਤ ਦ੍ਰਿਸ਼, ਦੇਖੋ ਅਲੌਕਿਕ ਤਸਵੀਰਾਂ

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਦਭੁਤ ਦ੍ਰਿਸ਼, ਦੇਖੋ ਅਲੌਕਿਕ ਤਸਵੀਰਾਂ

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਦਭੁਤ ਦ੍ਰਿਸ਼, ਦੇਖੋ ਅਲੌਕਿਕ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ 'ਚ ਵਸਦੀ ਨਾਨਕ ਨਾਮ ਲੇਵਾ ਸੰਗਤਾਂ 'ਚ ਭਾਰੀ ਉਤਸ਼ਾਹ ਹੈ ਤੇ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। Asrਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਰੌਣਕਾਂ ਲੱਗੀਆਂ ਹੋਈਆਂ ਹਨ। ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਨੂੰ ਦੀਪਮਾਲਾ ਦੇ ਨਾਲ ਸਜਾਇਆ ਗਿਆ ਹੈ। ਜਿਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਹੋਰ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਬੂ ਮਾਨ ਦਾ 'ਲਾਂਘਾ' ਗੀਤ ਰਿਲੀਜ਼, ਸਰੋਤਿਆਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ Asrਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਬਿਜਲਈ ਸਜਾਵਟ ਨਾਲ ਸ੍ਰੀ ਹਰਿਮੰਦਰ ਸਾਹਿਬ ਨੂੰ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। Asrਜ਼ਿਕਰ ਏ ਖਾਸ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੁਨੀਆ ਭਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਤੇ ਹਰ ਰੋਜ਼ ਲੱਖਾਂ ਦੀ ਤਦਾਦ ‘ਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। -PTC News


Top News view more...

Latest News view more...