Advertisment

ਸ੍ਰੀ ਅੰਮ੍ਰਿਤਸਰ ਸਾਹਿਬ: 550ਵੇਂ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਕਰਵਾਇਆ ਗਿਆ ਦਸਤਾਰਬੰਦੀ ਮੁਕਾਬਲਾ

author-image
Jashan A
Updated On
New Update
ਸ੍ਰੀ ਅੰਮ੍ਰਿਤਸਰ ਸਾਹਿਬ: 550ਵੇਂ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਕਰਵਾਇਆ ਗਿਆ ਦਸਤਾਰਬੰਦੀ ਮੁਕਾਬਲਾ
Advertisment
ਸ੍ਰੀ ਅੰਮ੍ਰਿਤਸਰ ਸਾਹਿਬ: 550ਵੇਂ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਕਰਵਾਇਆ ਗਿਆ ਦਸਤਾਰਬੰਦੀ ਮੁਕਾਬਲਾ,ਅੰਮ੍ਰਿਤਸਰ : ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਤਹਿਤ ਖੇਤਰੀ ਆਊਟਰੀਚ ਬਿਓਰੋ ਚੰਡੀਗੜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਰਣਜੀਤ ਐਵਿਨਿਊ ਦੇ ਪਾਈਟੈਕਸ ਗਰਾਊਂਡ ਵਿੱਚ ਆਯੋਜਿਤ ਪੰਜ ਦਿਨਾਂ ਮਲਟੀਮੀਡੀਆ ਪ੍ਰਦਰਸ਼ਨੀ ਅਤੇ ਲਾਈਟ ਐਂਡ ਸਾਊਂਡ ਸ਼ੋਅ “ਜਗ ਚਾਨਣੁ ਹੋਆ” ਦਾ ਆਯੋਜਨ 12 ਨਵੰਬਰ ਤਕ ਕੀਤਾ ਗਿਆ ਹੈ। publive-imageਸ੍ਰੀ ਗੁਰੂ ਨਾਨਕ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਅਧਾਰਤ ਇਸ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਕੱਲ ਸ਼ਾਮ ਵੀ ਲੋਕ ਵੱਡੀ ਗਿਣਤੀ ਵਿੱਚ ਪਹੁੰਚੇ ਅਤੇ ਇਸ ਸ਼ੋਅ ਨੂੰ ਦੇਖਿਆ। ਇਸ ਦੌਰਾਨ ਮਲਟੀ ਮੀਡੀਆ ਪ੍ਰਦਰਸ਼ਨੀ ਵਿੱਚ ਅੱਜ ਦਸਤਾਰਬੰਦੀ ਮੁਕਾਬਲਾ ਐਡੀਸ਼ਨਲ ਡਾਇਰੈਕਟਰ ਜਨਰਲ ਸ੍ਰੀਮਤੀ ਦੇਵਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ।ਇਸ ਮੁਕਾਬਲੇ ਵਿੱਚ 90 ਤੋਂ ਵੱਧ ਨੌਜਵਾਨਾਂ ਨੇ ਹਿੱਸਾ ਲਿਆ। ਹੋਰ ਪੜ੍ਹੋ:
Advertisment
ਹੁਸ਼ਿਆਰਪੁਰ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ publive-imageਇਸ ਮੁਕਾਬਲੇ 'ਚ ਰਿਆਨ ਇੰਟਰਨੈਸ਼ਨਲ ਸਕੂਲ ਦੇ ਜਸਕੀਰਤ ਸਿੰਘ ਨੇ ਪਹਿਲਾ, ਸਰਕਾਰੀ ਹਾਈ ਸਕੂਲ ਵਡਾਲਾ ਜੌਹਲ ਦੇ ਅੰਮ੍ਰਿਤਪਾਲ ਸਿੰਘ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਦੇ ਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਦੌਰਾਨ ਦਿਵਿਆਂਗ ਬੱਚਿਆਂ ਲਈ ਵੀ ਦਸਤਾਰਬੰਦੀ ਪ੍ਰਤੀਯੋਗਤਾ ਆਯੋਜਿਤ ਕੀਤੀ ਗਈ। ਇਸ ਵਿੱਚ ਵਰਿੰਦਰ ਸਿੰਘ ਨੇ ਪਹਿਲਾ, ਵਿਕਰਾਂਤ ਸਿੰਘ ਨੇ ਦੂਜਾ ਅਤੇ ਮਨਮੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਸਾਰੇ ਜੇਤੂਆਂ ਨੂੰ ਐਡੀਸ਼ਨਲ ਡਾਇਰੈਕਟਰ ਜਨਰਲ ਸ੍ਰੀਮਤੀ ਦੇਵਪ੍ਰੀਤ ਸਿੰਘ ਨੇ ਐਵਾਰਡ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਅਧਾਰਤ ਸਵਾਲ-ਜਵਾਬ, ਸ਼ਬਦ, ਨਾਟਕ ਅਤੇ ਕਵਿਸ਼ਰੀ ਦਾ ਵੀ ਆਯੋਜਨ ਕੀਤਾ ਗਿਆ।ਜ਼ਿਲਾ ਨੋਡਲ ਅਧਿਕਾਰੀ ਸ੍ਰੀਮਤੀ ਰੇਖਾ ਮਹਾਜਨ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ। publive-imageਸ੍ਰੀ ਗੁਰੂ ਨਾਨਕ ਦੇਵ ਜੀ ਤੇ ਅਧਾਰਤ ਪ੍ਰਦਰਸ਼ਨੀ ਦੇ ਨਾਲ-ਨਾਲ ਜ਼ਿਲਾ ਲਾਇਬਰੇਰੀ ਅੰਮ੍ਰਿਤਸਰ, ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਖੇਤਰੀ ਆਊਟਰੀਚ ਬਿਓਰੋ ਚੰਡੀਗੜ ਵੱਲੋਂ ਲਗਾਈ ਗਈ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਖਿੱਚ ਦਾ ਕੇਂਦਰ ਬਣੀ ਹੋਈ ਹੈ। -PTC News-
punjab-news punjabi-news amritsar 550th-parkash-purb
Advertisment

Stay updated with the latest news headlines.

Follow us:
Advertisment