ਅਜਨਾਲਾ ਹਮਲੇ ਦਾ ਮੁੱਖ ਦੋਸ਼ੀ ਬਿਕਰਮਜੀਤ 8 ਦਿਨਾਂ ਪੁਲਿਸ ਰਿਮਾਂਡ ‘ਤੇ

bikramjit singh

ਅਜਨਾਲਾ ਹਮਲੇ ਦਾ ਮੁੱਖ ਦੋਸ਼ੀ ਬਿਕਰਮਜੀਤ 8 ਦਿਨਾਂ ਪੁਲਿਸ ਰਿਮਾਂਡ ‘ਤੇ,ਅੰਮ੍ਰਿਤਸਰ: ਅੰਮ੍ਰਿਤਸਰ ਦੇ ਅਜਨਾਲਾ ‘ਚ ਨਿਰੰਕਾਰੀ ਭਵਨ ‘ਚ ਕੀਤੇ ਗਏ ਗ੍ਰੇਨੇਡ ਧਮਾਕੇ ਦੇ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਅੱਜ ਫਿਰ ਤੋਂ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਅੱਜ ਉਸ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

Bikramjit singhਇਸ ਤੋਂ ਪਹਿਲਾਂ ਬਿਕਰਮਜੀਤ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ।ਜਿਸ ਤੋਂ ਬਾਅਦ ਅੱਜ ਰਿਮਾਂਡ ਖਤਮ ਹੋਣ ‘ਤੇ ਉਸ ਨੂੰ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਫਿਲਹਾਲ ਪੁਲਸ ਉਸ ਦੇ ਕੋਲੋਂ ਹਮਲੇ ਸਬੰਧੀ ਪੁੱਛਗਿੱਛ ਕਰ ਰਹੀ ਹੈ। ਇਸ ਹਮਲੇ ਦਾ ਦੂਸਰਾ ਦੋਸ਼ੀ ਅਵਤਾਰ ਸਿੰਘ ਵੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

bikramjit singhਦੱਸਣਯੋਗ ਹੈ ਕਿ ਬੀਤੀ 18 ਨਵੰਬਰ ਨੂੰ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਪਿੰਡ ਅਦੀਵਾਲ ‘ਚ ਸੰਤ ਨਿਰੰਕਾਰੀ ਭਵਨ ‘ਤੇ 2 ਨਕਾਬਪੋਸ਼ਾਂ ਵੱਲੋਂ ਗ੍ਰੇਨੇਡ ਨਾਲ ਬੰਬ ਧਮਾਕਾ ਕੀਤਾ ਗਿਆ ਸੀ ਜਿਸ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ।

—PTC News