ਅਜਨਾਲਾ ਨੇੜਲੇ ਪਿੰਡ ਅਦਲੀਵਾਲ ਵਿਖੇ ਸਤਸੰਗ ‘ਚ ਧਮਾਕੇ’ ਚ ਦਰਜਨਾਂ ਜ਼ਖਮੀ

blast

ਅਜਨਾਲਾ ਨੇੜਲੇ ਪਿੰਡ ਅਦਲੀਵਾਲ ਵਿਖੇ ਸਤਸੰਗ ‘ਚ ਧਮਾਕੇ’ ਚ ਦਰਜਨਾਂ ਜ਼ਖਮੀ,ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਅਦਲੀਵਾਲ ‘ਚ ਸਤਿਸੰਗ ‘ਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਬੰਦੂਕ ਧਾਰੀ ਨੌਜਵਾਨਾਂ ਵਲੋਂ ਪਿਸਤੌਲ ਦੀ ਨੋਕ ਤੇ ਭਵਨ ਅੰਦਰ ਆ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।

blastਜਿਸ ਦੌਰਾਨ ਦਰਜਨਾਂ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਖ ਵੱਖ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ 3 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਹੋਰ ਪੜ੍ਹੋ: ਹਰਿਆਣਾ ਦੇ ਅੰਬਾਲਾ ‘ਚ ਮਾਂ -ਪੁੱਤ ਦਾ ਹੋਇਆ ਕਤਲ ,ਇਲਾਕੇ ‘ਚ ਦਹਿਸ਼ਤ ਦਾ ਮਾਹੌਲ

amritsarਇਸ ਘਟਨਾ ਦੌਰਾਨ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ। ਉਥੇ ਘਟਨਾ ਦਾ ਪਤਾ ਚਲਦਿਆ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

—PTC News