Advertisment

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ, SGPC ਵੱਲੋਂ ਕੀਤਾ ਗਿਆ ਸਨਮਾਨਿਤ

author-image
Jashan A
Updated On
New Update
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ, SGPC ਵੱਲੋਂ ਕੀਤਾ ਗਿਆ ਸਨਮਾਨਿਤ
Advertisment
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ, SGPC ਵੱਲੋਂ ਕੀਤਾ ਗਿਆ ਸਨਮਾਨਿਤ,ਅੰਮ੍ਰਿਤਸਰ: ਦਿੱਲੀ ਸਥਿਤ ਵੱਖ-ਵੱਖ ਦੂਤਾਘਰਾਂ ਦੇ 84 ਰਾਜਦੂਤਾਂ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਦੂਤਾਂ ਦੀ ਅਗਵਾਈ ਭਾਰਤ ਦੇ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਕੀਤੀ ਗਈ, ਜਦਕਿ ਆਈ.ਸੀ.ਸੀ.ਆਰ. ਦੇ ਮੁਖੀ ਸ੍ਰੀ ਵਿਨੇ ਸਹਸਰਬੁੱਧੇ ਵੀ ਉਨ੍ਹਾਂ ਦੇ ਨਾਲ ਸਨ। Asrਸ੍ਰੀ ਦਰਬਾਰ ਸਾਹਿਬ ਵਿਖੇ ਪਹਿਲੀ ਵਾਰ ਵੱਡੀ ਗਿਣਤੀ ਵਿਚ ਪੁੱਜੇ ਰਾਜਦੂਤਾਂ ਦੀ ਇਹ ਫੇਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਰਾਜਦੂਤਾਂ ਨੇ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ ਵਿਚ ਬਣੇ ਵਿਆਖਿਆ ਕੇਂਦਰ ਵਿਖੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸ਼ਰਧਾ ਨਾਲ ਪ੍ਰਸ਼ਾਦਾ ਛਕਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ। ਸ਼੍ਰੋਮਣੀ ਕਮੇਟੀ ਵੱਲੋਂ ਰਾਜਦੂਤਾਂ ਦੀ ਆਮਦ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਸ ਤਹਿਤ ਮੁਲਾਜ਼ਮਾਂ ਵੱਲੋਂ ਪਰਕਰਮਾਂ ਅੰਦਰ ਕਤਾਰਾਂ ਵਿਚ ਖਲੋ ਕੇ ਸਵਾਗਤ ਕੀਤਾ ਗਿਆ। ਹੋਰ ਪੜ੍ਹੋ:
Advertisment
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਸਕੂਲੀ ਬੱਚਿਆਂ ਦੇ ਲਗਾਏਗੀ ਗੁਰਮਤਿ ਕੈਂਪ : ਭਾਈ ਗੋਬਿੰਦ ਸਿੰਘ ਲੌਂਗੋਵਾਲ Asrਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਸਕੱਤਰ ਮਹਿੰਦਰ ਸਿੰਘ ਆਹਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇਕ ਵਿਸ਼ੇਸ਼ ਪੰਡਾਲ ਤਿਆਰ ਕਰਕੇ ਰਾਜਦੂਤਾਂ ਦਾ ਸਨਮਾਨ ਕੀਤਾ। Amritsarਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤੀ ਸ਼ਬਦਾਂ ਵਿਚ ਕਿਹਾ ਕਿ ਇਹ ਬੇਹੱਦ ਖ਼ਾਸ ਮੌਕਾ ਹੈ, ਜਦੋਂ ਪੂਰੀ ਦੁਨੀਆਂ ਦੇ ਪ੍ਰਮੁੱਖ ਦੇਸ਼ਾਂ ਦੇ ਰਾਜਦੂਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਹਨ। ਇਸ ਨਾਲ ਆਪਸੀ ਭਾਈਚਾਰਕ ਸਾਂਝ ਅਤੇ ਮਿਲਵਰਤਨ ਦਾ ਇਕ ਸੁਨੇਹਾ ਪੂਰੀ ਦੁਨੀਆਂ ਅੰਦਰ ਫੈਲੇਗਾ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਆਖਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਜਦੂਤਾਂ ਨੂੰ ਲਿਆਉਣ ਦਾ ਮੰਤਵ ਗੁਰੂ ਸਾਹਿਬ ਦੇ ਸਾਂਝੀਵਾਲਤਾ ਦੇ ਸੰਦੇਸ਼ ਅਤੇ ਵਿਸ਼ਵ ਸ਼ਾਂਤੀ ਦੇ ਸਰੋਕਾਰਾਂ ਨੂੰ ਉਭਾਰਨਾ ਹੈ। Asrਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਆਦਿ ਮੌਜੂਦ ਸਨ। -PTC News-
punjab-news sgpc punjabi-news amritsar sri-harmandir-sahib ambassadors-from-84-countries
Advertisment

Stay updated with the latest news headlines.

Follow us:
Advertisment