Tue, May 14, 2024
Whatsapp

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ

Written by  Jashan A -- November 14th 2019 05:53 PM
ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖਾਂ ਉੱਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਛਪੀਆਂ ਰਿਪੋਰਟਾਂ ਅਨੁਸਾਰ ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਐਫ. ਬੀ. ਆਈ. ਵੱਲੋਂ ਜਾਰੀ ਅੰਕੜਿਆਂ ਅਨੁਸਾਰ 2017 ਦੇ ਮੁਕਾਬਲੇ 2018 ਵਿਚ ਸਿੱਖਾਂ ਖਿਲਾਫ ਅਪਰਾਧਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਵਿਸ਼ਵ ਸ਼ਾਂਤੀ ਅਤੇ ਮਨੁੱਖਤਾ ਦੀ ਭਲਾਈ ਲਈ ਸਦਾ ਯਤਨਸ਼ੀਲ ਰਹੀ ਹੈ। ਹੋਰ ਪੜ੍ਹੋ: ਦੁਨੀਆਂ ਦੇ ਸਭ ਤੋਂ ਲੰਮੇ ਇਸ ਸਿੱਖ ਨੌਜਵਾਨ ਨੇ ਅਮਰੀਕਾ 'ਚ ਪਾਈਆਂ ਧੁੰਮਾਂ ਵਿਦੇਸ਼ਾਂ ਵਿਚ ਸਿੱਖਾਂ ਨੇ ਆਪਣੀ ਮਿਹਨਤ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ ਅਤੇ ਸਬੰਧਤ ਦੇਸ਼ਾਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਿੱਖ ਵਿਦੇਸ਼ਾਂ ਅੰਦਰ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ। ਭਾਈ ਲੌਂਗੋਵਾਲ ਨੇ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ। -PTC News


Top News view more...

Latest News view more...