ਹਾਦਸੇ/ਜੁਰਮ

ਅੰਮ੍ਰਿਤਸਰ 'ਚ ਲੁਟੇਰਿਆਂ ਨੇ ATM 'ਤੇ ਕੀਤਾ ਹੱਥ ਸਾਫ਼, ਘਟਨਾ CCTV 'ਚ ਕੈਦ

By Jashan A -- July 16, 2019 10:07 pm -- Updated:Feb 15, 2021

ਅੰਮ੍ਰਿਤਸਰ 'ਚ ਲੁਟੇਰਿਆਂ ਨੇ ATM 'ਤੇ ਕੀਤਾ ਹੱਥ ਸਾਫ਼, ਘਟਨਾ CCTV 'ਚ ਕੈਦ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ 'ਚ ਲੁਟੇਰਿਆਂ ਦੇ ਹੋਂਸਲੇ ਦਿਨ ਬ ਦਿਨ ਵਧਦੇ ਜਾ ਰਹੇ ਹਨ, ਆਏ ਦਿਨ ਲੁਟੇਰਿਆਂ ਵੱਲੋਂ ਸ਼ਰੇਆਮ ਲੁੱਟਾਂ ਖੋਹਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਦਾ ਤਾਜ਼ਾ ਮਾਮਲਾ ਗੁਰੂ ਕਿ ਨਗਰੀ ਸ੍ਰੀ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ।

ਇਥੇ ਪੈਂਦੇ ਲੋਹਰਕਾ ਰੋਡ 'ਤੇ ਕੁਝ ਅਣਪਛਾਤੇ ਲੁਟੇਰੇ ਪੰਜਾਬ ਐਂਡ ਸਿੰਧ ਬੈਂਕ ਦਾ ATM ਤੋੜ ਕੇ ਲੈ ਗਏ।ਜਿਸ ਦੌਰਾਨ ਪੂਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ।

ਹੋਰ ਪੜ੍ਹੋ:ਨਵਜਾਤ ਬੱਚੀ ਨਾਲ ਘਿਨੌਣਾ ਕੰਮ ਕਰਨ ਵਾਲੀ ਔਰਤ ਨੂੰ ਪੁਲਿਸ ਨੇ ਦਬੋਚਿਆ

ਜਦੋਂ ਇਸ ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੂੰ ਮਿਲੀ ਤਾਂ ਉਹਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਸੀਟੀਵੀ ਫੁਟੇਜ਼ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ।

-PTC News