Fri, Apr 19, 2024
Whatsapp

ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਤੋਂ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

Written by  Jashan A -- November 27th 2019 01:32 PM -- Updated: November 27th 2019 03:14 PM
ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਤੋਂ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਤੋਂ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਤੋਂ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਹੈ।ਜਿਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਚੁਣੇ ਗਏ ਹਨ। SGPCਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਹੈ।ਜਿਸ 'ਚ ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਚੁਣੇ ਗਏ ਹਨ। ਇਸ ਦੌਰਾਨ ਭੁਪਿੰਦਰ ਸਿੰਘ, ਬਖਸ਼ੀਸ਼ ਸਿੰਘ, ਗੁਰਪਾਲ ਸਿੰਘ, ਸ਼ੇਰ ਸਿੰਘ ਮੰਡਵਾਲਾ, ਬੀਬੀ ਪਰਮਜੀਤ ਕੌਰ ਲਹਿਰਾ, ਜਸ਼ਮੇਰ ਸਿੰਘ ਲਾਛੜੂ, ਅਮਰਜੀਤ ਸਿੰਘ ਭਲਾਈਪੁਰ, ਸੁਖਜੀਤ ਸਿੰਘ ਕੰਗ, ਇੰਦਰਮੋਹਨ ਸਿੰਘ, ,ਮਗਵਿੰਦਰ ਸਿੰਘ ਖਪਰਖੇੜੀ,ਕੁਲਦੀਪ ਕੌਰ ਟੌਹੜਾ ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ ਹਨ। SGPCਦੱਸ ਦੇਈਏ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।ਉਨ੍ਹਾਂ ਨੂੰ ਸਾਲ 2017 ਅਤੇ 2018 ਵਿਚ ਵੀ ਪ੍ਰਧਾਨ ਚੁਣਿਆ ਗਿਆ ਸੀ। SGPCਦੱਸਣਯੋਗ ਹੈ ਕਿ ਐਸਜੀਪੀਸੀ ਦੇ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਲਈ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ `ਤੇ ਭਰੋਸਾ ਜਤਾਉਂਦੇ ਹੋਏ ਸਾਰੇ ਅਧਿਕਾਰ ਦੇ ਦਿੱਤੇ ਸਨ।ਕਮੇਟੀ ਦੇ ਮੈਂਬਰਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਹੈ। -PTC News


Top News view more...

Latest News view more...