Advertisment

ਭਾਈ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਦੇ ਸਾਂਝੇ ਸਮਾਗਮ 'ਚ ਸ਼ਾਮਲ ਹੋਣ ਦੀ ਕੀਤੀ ਅਪੀਲ

author-image
Jashan A
Updated On
New Update
ਭਾਈ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਦੇ ਸਾਂਝੇ ਸਮਾਗਮ 'ਚ ਸ਼ਾਮਲ ਹੋਣ ਦੀ ਕੀਤੀ ਅਪੀਲ
Advertisment
ਭਾਈ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਦੇ ਸਾਂਝੇ ਸਮਾਗਮ 'ਚ ਸ਼ਾਮਲ ਹੋਣ ਦੀ ਕੀਤੀ ਅਪੀਲ ਕਿਹਾ, ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਵਿਚ ਹੋਵੇਗਾ ਮੁੱਖ ਸਮਾਗਮ ਚੰਡੀਗੜ੍ਹ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਦੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ। ਭਾਈ ਲੌਂਗੋਵਾਲ ਅਨੁਸਾਰ ਉਨ੍ਹਾਂ ਨੇ ਮੁੱਖ ਮਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਪੰਥ ਦੀ ਸਾਂਝੀ ਸਟੇਜ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਬਾਰਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀ ਗੁਰੂ ਨਾਨਕ ਸਟੇਡੀਅਮ ਵਿਖੇ ਲਗਾਈ ਜਾ ਰਹੀ ਸਟੇਜ ਕਿਸੇ ਇੱਕ ਧਿਰ ਦੀ ਨਹੀਂ ਬਲਕਿ ਸਮੁੱਚੇ ਪੰਥ ਦੀ ਹੈ। ਹੋਰ ਪੜ੍ਹੋ: ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖਿਆ ਇਹ ਪੱਤਰ ਇਥੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਦੇਸ਼ ਦੁਨੀਆ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ। ਗੁਰੂ ਨਾਨਕ ਸਟੇਡੀਅਮ ਵਿਖੇ ਕੀਤਾ ਜਾਣ ਵਾਲਾ ਮੁੱਖ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਹੋਵੇਗਾ ਅਤੇ ਉਹ ਇਸੇ ਸਮਾਗਮ ਵਿਚ ਜੀ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਆਦੇਸ਼ ਦਾ ਪਾਲਣ ਕਰਦਿਆਂ ਸ਼੍ਰੋਮਣੀ ਕਮੇਟੀ ਮੁੱਖ ਸਮਾਗਮ ਦੌਰਾਨ ਸਾਰੀਆਂ ਧਿਰਾਂ ਨੂੰ ਬਰਾਬਰ ਮਾਣ ਸਤਿਕਾਰ ਦੇਵੇਗੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਮੁੱਖ ਮਤਰੀ ਨਾਲ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਸਥਾਰ ਵਿਚ ਚਰਚਾ ਹੋਈ ਹੈ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਪਾਵਨ ਅਸਥਾਨ ਤੋਂ ਕੀਤੇ ਜਾਣ ਵਾਲੇ ਮੁੱਖ ਸਮਾਗਮ ਬਾਰੇ ਦੱਸਿਆ ਗਿਆ ਹੈ। ਭਾਈ ਲੌਂਗੋਵਾਲ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਸੰਜੀਦਗੀ ਨਾਲ ਲੈਣਗੇ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਸਟੇਜ ਜਿਸ ਦਾ ਪ੍ਰਬੰਧ ਸਿੱਖ ਜਗਤ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ ’ਤੇ ਹਾਜ਼ਰ ਹੋਣਗੇ। -PTC News-
punjabi-news amritsar captain-amarinder-singh bhai-longowal
Advertisment

Stay updated with the latest news headlines.

Follow us:
Advertisment