Thu, Apr 25, 2024
Whatsapp

ਭਾਈ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਵੱਲੋਂ ਕੀਤੀਆਂ ਪ੍ਰਚਾਰ ਯਾਤਰਾਵਾਂ ਦੇ ਇਤਿਹਾਸ ਸਬੰਧੀ ਕਿਤਾਬਚੇ ਕੀਤੇ ਜਾਰੀ

Written by  Jashan A -- October 26th 2019 01:44 PM
ਭਾਈ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਵੱਲੋਂ ਕੀਤੀਆਂ ਪ੍ਰਚਾਰ ਯਾਤਰਾਵਾਂ ਦੇ ਇਤਿਹਾਸ ਸਬੰਧੀ ਕਿਤਾਬਚੇ ਕੀਤੇ ਜਾਰੀ

ਭਾਈ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਵੱਲੋਂ ਕੀਤੀਆਂ ਪ੍ਰਚਾਰ ਯਾਤਰਾਵਾਂ ਦੇ ਇਤਿਹਾਸ ਸਬੰਧੀ ਕਿਤਾਬਚੇ ਕੀਤੇ ਜਾਰੀ

ਭਾਈ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਵੱਲੋਂ ਕੀਤੀਆਂ ਪ੍ਰਚਾਰ ਯਾਤਰਾਵਾਂ ਦੇ ਇਤਿਹਾਸ ਸਬੰਧੀ ਕਿਤਾਬਚੇ ਕੀਤੇ ਜਾਰੀ ਸ਼੍ਰੋਮਣੀ ਕਮੇਟੀ ਵੱਖ ਵੱਖ ਦੇਸ਼ਾਂ ਦੇ ਦੂਤਾਘਰਾਂ ਤੇ ਸੰਗਤਾਂ ਤੱਕ ਮੁਫ਼ਤ ਪਹੁੰਚਾਏਗੀ ਇਹ ਕਿਤਾਬਚੇ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਜੀ ਦੀਆਂ ਉਦਾਸੀਆਂ (ਪ੍ਰਚਾਰ ਯਾਤਰਾਵਾਂ) ਦੇ ਇਤਿਹਾਸ ਨੂੰ ਛਪਵਾ ਕੇ ਸੰਗਤਾਂ ਅਤੇ ਦਿੱਲੀ ਸਥਿਤ ਵੱਖ-ਵੱਖ ਦੇਸ਼ਾਂ ਦੇ ਦੂਤਾਘਰਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀਆਂ ਯਾਤਰਾਵਾਂ ਦੌਰਾਨ ਜਿਨ੍ਹਾਂ ਦੇਸ਼ਾਂ ਵਿਚ ਗਏ ਸਨ, ਉਸ ਇਤਿਹਾਸ ਨੂੰ ਲਿਖਣ ਦਾ ਕਾਰਜ ਕਰਨਲ ਡਾ. ਦਲਵਿੰਦਰ ਸਿੰਘ ਗਰੇਵਾਲ ਨੇ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਇਸ ਸਬੰਧੀ ਛਾਪੇ ਗਏ ਵੱਖ-ਵੱਖ ਕਿਤਾਬਚੇ ਜਾਰੀ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਇਤਿਹਾਸ ਭਾਰਤ ਤੋਂ ਇਲਾਵਾ ਅਨੇਕਾਂ ਦੇਸ਼ਾਂ ਤੱਕ ਫੈਲਿਆ ਹੈ। ਗੁਰੂ ਸਾਹਿਬ ਨੇ ਆਪਣੀਆਂ ਪ੍ਰਚਾਰ ਯਾਤਰਾਵਾਂ ਦੌਰਾਨ ਕਈ ਦੇਸ਼ਾਂ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਖ-ਵੱਖ ਦੇਸ਼ਾਂ ਦੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸ ਨੂੰ ਡਾ. ਗਰੇਵਾਲ ਨੇ ਮਿਹਨਤ ਨਾਲ ਲਿਖਿਆ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਅੰਗਰੇਜ਼ੀ ਭਾਸ਼ਾ ਵਿਚ ਛਾਪ ਕੇ ਸੰਗਤ ਤੱਕ ਮੁਫ਼ਤ ਪਹੁੰਚਾਉਣ ਦਾ ਪ੍ਰੋਗਰਾਮ ਉਲੀਕਿਆ ਹੈ। ਹੋਰ ਪੜ੍ਹੋ:ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨਾਲ ਧਰਮੀ ਫੌਜੀਆਂ ਨੇ ਕੀਤੀ ਮੁਲਾਕਾਤ ਇਸ ਸਬੰਧੀ ਕਰਨਲ ਡਾ. ਗਰੇਵਾਲ ਨੇ ਦੱਸਿਆ ਕਿ 17 ਦੇਸ਼ਾਂ ਵਿਚ ਗੁਰੂ ਸਾਹਿਬ ਦੀ ਪ੍ਰਚਾਰ ਯਾਤਰਾ ਨੂੰ ਕਿਤਾਬੀ ਰੂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 40 ਸਾਲ ਤੋਂ ਇਸ ਸਬੰਧ ਵਿਚ ਉਹ ਕਾਰਜ ਕਰ ਰਹੇ ਹਨ ਅਤੇ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਹ ਕਿਤਾਬਚੇ ਸ਼੍ਰੋਮਣੀ ਕਮੇਟੀ ਵੱਲੋਂ ਛਾਪੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਇਤਿਹਾਸਕ, ਸਿਧਾਂਤਕ ਤੇ ਗੁਰੂ ਸਾਹਿਬ ਦੀਆਂ ਪਾਵਨ ਬਾਣੀਆਂ ਨਾਲ ਸਬੰਧਤ ਕਿਤਾਬਾਂ ਛਾਪੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਰਨਲ ਡਾ. ਗਰੇਵਾਲ ਵੱਲੋਂ ਲਿਖੀਆਂ ਪੁਸਤਕਾਂ ਵੱਖ-ਵੱਖ ਦੇਸ਼ਾਂ ਦੀਆਂ ਦੂਤਾਘਰਾਂ ਤੱਕ ਭੇਜੀਆਂ ਜਾਣਗੀਆਂ। ਇਸ ਸਬੰਧੀ ਭੱਲਕ ਤੋਂ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ। ਮੁੱਖ ਸਕੱਤਰ ਅਨੁਸਾਰ ਛਾਪੀਆਂ ਗਈਆਂ ਪੁਸਤਕ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਜਰਬਾਈਜਾਨ, ਟਰਕੀ, ਇਰਾਨ, ਯੂਰਪ, ਬੰਗਲਾ ਦੇਸ਼, ਸ੍ਰੀ ਲੰਕਾ, ਨੇਪਾਲ, ਅਫ਼ਗਾਨਿਸਤਾਨ, ਕੇਂਦਰੀ ਏਸ਼ੀਆ, ਸਉਦੀ ਅਰਬ, ਭੁਟਾਨ ਆਦਿ ਦੇ ਇਤਿਹਾਸ ਨੂੰ ਛਾਪਿਆ ਗਿਆ ਹੈ। ਇਹ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿਚ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਭੇਟਾ ਰਹਿਤ ਕਿਤਾਬਚਿਆਂ ਤੋਂ ਇਲਾਵਾ ਇਕ ਜਿਲਦ ਵਿਚ ਵੀ ਪ੍ਰਕਾਸ਼ਤ ਕੀਤਾ ਜਾਵੇਗਾ। ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਸੱਜਣ ਸਿੰਘ ਬੱਜੂਮਾਨ, ਗੁਰਨਾਮ ਸਿੰਘ ਜੱਸਲ, ਮੰਗਵਿੰਦਰ ਸਿੰਘ ਖਾਪੜਖੇੜੀ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਗੁਰਿੰਦਰ ਸਿੰਘ ਮਥਰੇਵਾਲ, ਦਰਸ਼ਨ ਸਿੰਘ ਨਿੱਜੀ ਸਹਾਇਕ ਆਦਿ ਮੌਜੂਦ ਸਨ। -PTC News


Top News view more...

Latest News view more...