ਮੁੱਖ ਖਬਰਾਂ

ਨਵੀਂ ਟੀਮ ਦੇ ਨਾਲ ਭਾਈ ਲੌਂਗੋਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

By Jashan A -- November 27, 2019 4:40 pm

ਨਵੀਂ ਟੀਮ ਦੇ ਨਾਲ ਭਾਈ ਲੌਂਗੋਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ,ਸ੍ਰੀ ਅੰਮ੍ਰਿਤਸਰ ਸਾਹਿਬ: ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। 2017 ਵਿਚ ਪਹਿਲੀ ਵਾਰ ਐੱਸ. ਜੀ.ਪੀ. ਸੀ. ਦੇ ਪ੍ਰਧਾਨ ਬਣੇ ਲੌਂਗੋਵਾਲ ਨੂੰ ਲਗਾਤਾਰ ਤੀਜੀ ਵਾਰ ਇਹ ਜ਼ਿੰਮੇਵਾਰੀ ਮਿਲੀ ਹੈ।

Bhai Longowalਇਸ ਦੌਰਾਨ ਅੱਜ ਉਹ ਗੁਰੂ ਘਰ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ, ਜਿਥੇ ਉਹਨਾਂ ਨਾਲ ਸਮੁੱਚੀ ਟੀਮ ਨਤਮਸਤਕ ਹੋਈ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ।

ਤੁਹਾਨੂੰ ਦੱਸ ਦੇਈਏ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਹੈ।ਜਿਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਚੁਣੇ ਗਏ ਹਨ।

ਹੋਰ ਪੜ੍ਹੋ: ਦਿੱਲੀ 'ਚ ਸਿੱਖ ਡਰਾਈਵਰ ਨਾਲ ਕੁੱਟਮਾਰ ਦਾ ਮਾਮਲਾ: ਮੀਂਹ ਦੇ ਬਾਵਜੂਦ ਵੀ ਦਿੱਲੀ ਪੁਲਿਸ ਖਿਲਾਫ ਹਜ਼ਾਰਾਂ ਸਿੱਖਾਂ ਨੇ ਕੀਤਾ ਪ੍ਰਦਰਸ਼ਨ

Bhai Longowalਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਹੈ।ਜਿਸ ‘ਚ ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਚੁਣੇ ਗਏ ਹਨ।

Bhai Longowalਇਸ ਦੌਰਾਨ ਭੁਪਿੰਦਰ ਸਿੰਘ, ਬਖਸ਼ੀਸ਼ ਸਿੰਘ, ਗੁਰਪਾਲ ਸਿੰਘ, ਸ਼ੇਰ ਸਿੰਘ ਮੰਡਵਾਲਾ, ਬੀਬੀ ਪਰਮਜੀਤ ਕੌਰ ਲਹਿਰਾ, ਜਸ਼ਮੇਰ ਸਿੰਘ ਲਾਛੜੂ, ਅਮਰਜੀਤ ਸਿੰਘ ਭਲਾਈਪੁਰ, ਸੁਖਜੀਤ ਸਿੰਘ ਕੰਗ, ਇੰਦਰਮੋਹਨ ਸਿੰਘ, ,ਮਗਵਿੰਦਰ ਸਿੰਘ ਖਪਰਖੇੜੀ,ਕੁਲਦੀਪ ਕੌਰ ਟੌਹੜਾ ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ ਹਨ।

-PTC News

  • Share