ਬਿਕਰਮ ਮਜੀਠੀਆ ਵੱਲੋਂ ਪ੍ਰੈਸ ਕਾਨਫਰੰਸ, ਕਰਜ਼ਾ ਮੁਆਫ਼ੀ ਸਕੀਮ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਿਆ
ਬਿਕਰਮ ਮਜੀਠੀਆ ਵੱਲੋਂ ਪ੍ਰੈਸ ਕਾਨਫਰੰਸ, ਕਰਜ਼ਾ ਮੁਆਫ਼ੀ ਸਕੀਮ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਿਆ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਦੌਰਾਨ ਉਹਨਾਂ ਨੇ ਪੰਜਾਬ 'ਚ ਕਰਜ਼ ਮੁਆਫੀ ਸਕੀਮ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਿਆ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਸਮੇਤ ਪਾਰਟੀ ਦੇ ਕਈ ਆਗੂ ਮੌਜੂਦ ਸਨ। ਇਸ ਮੌਕੇ ਬਿਕਰਮ ਮਜੀਠੀਆ ਨੇ ਕਾਂਗਰਸ ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ 'ਚ ਅਜੇ ਵੀ ਕਿਸਾਨ ਕਰਜ਼ੇ ਦੇ ਕਾਰਨ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ ਬੁੱਧ ਸਿੰਘ ਦੇ ਘਰ ਤੋਂ ਹੀ ਕਰਜ਼ ਮੁਆਫੀ ਸਕੀਮ ਸ਼ੁਰੂ ਕੀਤੀ ਸੀ, ਪਰ ਅਜੇ ਤੱਕ ਉਸੇ ਬੁੱਧ ਸਿੰਘ ਦਾ ਕਰਜ਼ਾ ਮੁਆਫ ਨਹੀਂ ਹੋਇਆ। ਹੋਰ ਪੜ੍ਹੋ: ਸੁਖਬੀਰ ਸਿੰਘ ਬਾਦਲ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ ਲਈ ਬ੍ਰਿਟੇਨ ਕੋਲੋਂ ਰਸਮੀ ਮੁਆਫੀ ਦੀ ਮੰਗ ਉਹਨਾਂ ਕਿਹਾ ਕਿ ਕਰਜ਼ ਮੁਆਫ ਕਰਨ ਦੀ ਥਾਂ ਉਲਟਾ ਕਾਂਗਰਸੀ ਆਗੂ ਨੇ ਬੁੱਧ ਸਿੰਘ ਦੀ ਮਾਰ ਕੁੱਟ ਕੀਤੀ। ਪੰਜਾਬ ਅੰਦਰ ਆਏ ਦਿਨ ਕਰਜ਼ੇ ਕਾਰਨ ਪੰਜਾਬ ਦੇ ਅੰਨਦਾਤਾ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਬਰਨਾਲਾ 'ਚ ਕਰਜ਼ੇ ਕਾਰਨ ਇੱਕ ਪਰਿਵਾਰ ਦੇ 5 ਜੀਅ ਮੌਤ ਦੇ ਘਾਟ ਉੱਤਰ ਚੁੱਕੇ ਹਨ। ਮਜੀਠੀਆ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਯੋਗ ਲਾਭਪਾਤਰੀਆਂ ਨੂੰ ਲਾਭ ਦੇਣ ਦੀ ਬਜਾਏ ਕਾਂਗਰਸ ਨੇ ਆਪਣੇ ਸਮਰਥਕਾਂ ਦਾ ਕਰਜ਼ਾ ਮੁਆਫ ਕੀਤਾ ਹੈ ਅਤੇ ਕੈਪਟਨ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਜੇ ਤੱਕ ਪੰਜਾਬ ਦੇ ਲੋਕਾਂ ਦਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।ਅੱਗੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਵੀ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ। -PTC News