ਮੁੱਖ ਖਬਰਾਂ

ਸ੍ਰੀ ਅੰਮ੍ਰਿਤਸਰ ਸਾਹਿਬ 'ਚ ਭਾਜਪਾ ਨੇਤਾ 'ਤੇ ਹੋਈ ਅੰਨ੍ਹੇਵਾਹ ਗੋਲੀਬਾਰੀ, ਹੋਇਆ ਬਚਾਅ

By Jashan A -- March 27, 2019 11:03 am -- Updated:Feb 15, 2021

ਸ੍ਰੀ ਅੰਮ੍ਰਿਤਸਰ ਸਾਹਿਬ 'ਚ ਭਾਜਪਾ ਨੇਤਾ 'ਤੇ ਹੋਈ ਅੰਨ੍ਹੇਵਾਹ ਗੋਲੀਬਾਰੀ, ਹੋਇਆ ਬਚਾਅ,ਸ੍ਰੀ ਅੰਮ੍ਰਿਤਸਰ ਸਾਹਿਬ ਮਜੀਠਾ ਰੋਡ ਸਥਿਤ ਫਿਟਨੈੱਸ ਹੈਲਥ ਕਲੱਬ ਦੇ ਮਾਲਕ ਅਤੇ ਭਾਜਪਾ ਮੰਡਲ ਪ੍ਰਧਾਨ ਸਾਹਿਲ ਦੱਤਾ 'ਤੇ ਕੁਝ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

asr ਸ੍ਰੀ ਅੰਮ੍ਰਿਤਸਰ ਸਾਹਿਬ 'ਚ ਭਾਜਪਾ ਨੇਤਾ 'ਤੇ ਹੋਈ ਅੰਨ੍ਹੇਵਾਹ ਗੋਲੀਬਾਰੀ, ਹੋਇਆ ਬਚਾਅ

ਹਮਲੇ 'ਚ ਉਹ ਵਾਲ-ਵਾਲ ਬਚ ਗਏ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਪੰਚਾਇਤੀ ਚੌਣਾਂ ਦੌਰਾਨ ਹਾਰ-ਜਿੱਤ ਦੀ ਰੰਜਿਸ਼ ਨੂੰ ਲੈ ਕੇ ਕੀਤਾ ਗਿਆ ਹੈ।

ਹੋਰ ਪੜ੍ਹੋ:ਜਲੰਧਰ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼

asr ਸ੍ਰੀ ਅੰਮ੍ਰਿਤਸਰ ਸਾਹਿਬ 'ਚ ਭਾਜਪਾ ਨੇਤਾ 'ਤੇ ਹੋਈ ਅੰਨ੍ਹੇਵਾਹ ਗੋਲੀਬਾਰੀ, ਹੋਇਆ ਬਚਾਅ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News