ਮੁੱਖ ਮੰਤਰੀ ਵੱਲੋਂ ਹਮਲੇ ਦੀ ਨਿਖੇਧੀ, ਮ੍ਰਿਤਕਾ ਦੇ ਪਰਿਵਾਰਾਂ ਨੂੰ 5-5 ਲੱਖ ਦੇਣ ਦਾ ਐਲਾਨ ਤੇ ਜ਼ਖਮੀਆਂ ਦਾ ਹੋਵੇਗਾ ਫਰੀ ਇਲਾਜ
ਮੁੱਖ ਮੰਤਰੀ ਵੱਲੋਂ ਹਮਲੇ ਦੀ ਨਿਖੇਦੀ, ਮ੍ਰਿਤਕਾ ਦੇ ਪਰਿਵਾਰਾਂ ਨੂੰ 5-5 ਲੱਖ ਦੇਣ ਦਾ ਐਲਾਨ ਤੇ ਜ਼ਖਮੀਆਂ ਦਾ ਹੋਵੇਗਾ ਫਰੀ ਇਲਾਜ,ਅੰਮ੍ਰਿਤਸਰ: ਅੰਮ੍ਰਿਤਸਰ 'ਚ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਦੇ ਹਮਲੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਨੂੰ ਮੁੱਖ ਮੰਤਰੀ ਵੱਲੋਂ 5-5 ਲੱਖ ਦੇ ਮੁਆਵਜ਼ੇ ਅਤੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਸਬੰਧੀ ਉੱਚ ਪੱਧਰੀ ਬੈਠਕ ਬੁਲਾਈ ਗਈ ਹੈ ਅਤੇ ਉਹਨਾਂ ਨੇ ਡੀਜੀਪੀ ਕਾਨੂੰਨ ਵਿਵਸਥਾ ਅਤੇ ਡੀਜੀਪੀ ਇੰਟੈਲੀਜੇਂਸ ਨੂੰ ਗਠਨ ਸਥਾਨ 'ਤੇ ਪਹੁੰਚ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਪੀੜਤ ਪਰਿਵਾਰ ਦੇ ਨਾਲ ਹਨ। ਦੱਸਣਯੋਗ ਹੈ ਕਿ ਦੋ ਬੰਦੂਕ ਧਾਰੀ ਨੌਜਵਾਨਾਂ ਵਲੋਂ ਪਿਸਤੌਲ ਦੀ ਨੋਕ ਤੇ ਪਿੰਡ ਅਦਲੀਵਾਲ ਦੇ ਸਤਸੰਗ ਭਵਨ ਅੰਦਰ ਜਾ ਕੇ ਵੱਡੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।ਜਿਸ ਦੌਰਾਨ ਦਰਜਨਾਂ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਖ ਵੱਖ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ 3 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। —PTC News