ਬੋਹੇਮੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ(ਤਸਵੀਰਾਂ)

amritsar
ਬੋਹੇਮੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ(ਤਸਵੀਰਾਂ)

ਬੋਹੇਮੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ(ਤਸਵੀਰਾਂ),ਅੰਮ੍ਰਿਤਸਰ: ਮਿਊਜ਼ਿਕ ਇੰਡਸਟਰੀ ਦੇ ਬਾਦਸ਼ਾਹ ਅਖਵਾਉਣ ਵਾਲੇ ਮਸ਼ਹੂਰ ਰੈਪਸਟਾਰ ਬੋਹੇਮੀਆ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਵਿਖੇ ਪਹੁੰਚੇ, ਜਿਥੇ ਉਹ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਏ।

amritsar
ਬੋਹੇਮੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ(ਤਸਵੀਰਾਂ)

ਜਿਥੇ ਉਹਨਾਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਗੁਰਬਾਣੀ ਸਰਵਣ ਵੀ ਕੀਤੀ।ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਬੈਠ ਕੇ ਕਵੀਸ਼ਰੀ ਵੀ ਸੁਣੀ।

amritsar
ਬੋਹੇਮੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ(ਤਸਵੀਰਾਂ)

ਇਸ ਮੌਕੇ ਬੋਹੇਮੀਆ ਨੇ ਪਰਿਵਾਰ ਸਮੇਤ ਗੁਰੂ ਘਰ ‘ਚ ਬਣਦੀ ਸੇਵਾ ਵੀ ਨਿਭਾਈ।

amritsar
ਬੋਹੇਮੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ(ਤਸਵੀਰਾਂ)

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਬੋਹੇਮੀਆ ਭਾਰਤ ‘ਚ ਸੰਗੀਤ ਦੀ ਦੁਨੀਆਂ ਦੀਆਂ ਵੱਡੀਆਂ-ਵੱਡੀਆਂ ਸਖਸ਼ੀਅਤਾਂ ਨੂੰ ਮਿਲ ਰਹੇ ਹਨ, ਜਿਨ੍ਹਾਂ ਦੀਆਂ ਤਸਵੀਰਾਂ ਉਹ ਲਗਾਤਾਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੇ ਹਨ।

-PTC News