ਅਜਨਾਲਾ ਹਮਲੇ ਦਾ ਇੱਕ ਦੋਸ਼ੀ ਪੁਲਿਸ ਵੱਲੋਂ ਕਾਬੂ ?

arrest

ਅਜਨਾਲਾ ਹਮਲੇ ਦਾ ਇੱਕ ਦੋਸ਼ੀ ਪੁਲਿਸ ਵੱਲੋਂ ਕਾਬੂ ?,ਅੰਮ੍ਰਿਤਸਰ: ਰਾਜਾਸਾਂਸੀ ਦੇ ਦਹਿਸ਼ਤਗਰਦ ਹਮਲੇ ਦੇ ਇੱਕ ਦੋਸ਼ੀ ਦੀ ਗ੍ਰਿਫਤਾਰੀ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਪੰਜਾਬ ਪੁਲਿਸ ਵਲੋਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੀ ਅਜੇ ਪੁਸ਼ਟੀ ਨਹੀਂ ਹੋਈ। ਦੋਸ਼ੀ ਅੰਮ੍ਰਿਤਸਰ ਨਾਲ ਸਬੰਧ ਰੱਖਦਾ ਹੈ।

amritsar bomb blastਇਸ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮ ਤੱਕ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਸੂਤਰਾਂ ਅਨੁਸਾਰ ਦਹਿਸ਼ਤਗਰਦ ਹਮਲੇ ਦੀਆਂ ਤਾਰਾਂ ਪਾਕਿਸਤਾਨ ਨਾਲ ਜੁੜੀਆਂ ਹੋਈਆਂ ਹਨ।

arrestedਦੱਸ ਦੇਈਏ ਕਿ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ‘ਤੇ ਬੀਤੇ ਐਤਵਾਰ ਨੂੰ ਗ੍ਰਨੇਡ ਹਮਲਾ ਕੀਤਾ ਗਿਆ ਸੀ।ਇਸ ਗਰਨੇਡ ਧਮਾਕੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਜਖ਼ਮੀ ਹੋ ਗਏ ਸਨ।

—PTC News