ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨੀ ਵਿਵਾਦ ਕਾਰਨ ਭਰਾ ਵਲੋਂ ਭਰਾ ਦਾ ਕਤਲ

ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨੀ ਵਿਵਾਦ ਕਾਰਨ ਭਰਾ ਵਲੋਂ ਭਰਾ ਦਾ ਕਤਲ,ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਗੌਂਸਾਬਾਦ ‘ਚ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇਥੇ ਭਰਾ ਹੀ ਭਰਾ ਦਾ ਵੈਰੀ ਬਣ ਗਿਆ। ਅੱਜ ਜ਼ਮੀਨੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ।

ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਪਾਸੀ ਅਤੇ ਮਾਰਨ ਵਾਲੇ ਉਸ ਦੇ ਭਰਾ ਦੀ ਸੁਖਦੇਵ ਸਿੰਘ ਦੇ ਰੂਪ ਵਿਚ ਹੋਈ ਹੈ।ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ।

ਹੋਰ ਪੜ੍ਹੋ: ਸਰੀ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਪੰਜਾਬੀ ਨੌਜਵਾਨ

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਥਾਣਾ ਕੰਬੋ ਦੇ ਇੰਚਾਰਜ ਇੰਸਪੈਕਟਰ ਹਰਜੀਤ ਸਿੰਘ ਪੁਲਿਸ ਬਲ ਨਾਲ ਮੌਕੇ ‘ਤੇ ਪਹੁੰਚ ਗਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਸਥਾਨ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਮਾਰਟਮ ਦੀ ਕਾਰਵਾਈ ਲਈ ਭੇਜ ਦਿੱਤਾ ਹੈ।

-PTC News