ਕੈਨੇਡਾ ਦੇ ਮੰਤਰੀ ਮੰਡਲ ’ਚ ਸ਼ਾਮਲ ਹੋਣ ’ਤੇ ਭਾਈ ਲੌਂਗੋਵਾਲ ਨੇ ਸ. ਸੱਜਣ ਤੇ ਸ. ਬੈਂਸ ਨੂੰ ਦਿੱਤੀ ਵਧਾਈ

Bhai Longowal

ਕੈਨੇਡਾ ਦੇ ਮੰਤਰੀ ਮੰਡਲ ’ਚ ਸ਼ਾਮਲ ਹੋਣ ’ਤੇ ਭਾਈ ਲੌਂਗੋਵਾਲ ਨੇ ਸ. ਸੱਜਣ ਤੇ ਸ. ਬੈਂਸ ਨੂੰ ਦਿੱਤੀ ਵਧਾਈ,ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਨੇਡਾ ਸਰਕਾਰ ਅੰਦਰ ਮੰਤਰੀ ਬਣਨ ’ਤੇ ਹਰਜੀਤ ਸਿੰਘ ਸੱਜਣ ਤੇ ਨਵਦੀਪ ਸਿੰਘ ਬੈਂਸ ਸਮੇਤ ਚਾਰ ਪੰਜਾਬੀ ਮੰਤਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬੀਆਂ ਦਾ ਵਿਦੇਸ਼ਾਂ ਅੰਦਰ ਮਾਣ ਹੋਰ ਵਧਿਆ ਹੈ।

ਭਾਈ ਲੌਂਗੋਵਾਲ ਨੇ ਸੱਜਣ ਅਤੇ ਬੈਂਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਇਹ ਪ੍ਰਾਪਤੀਆਂ ਸਿੱਖਾਂ ਲਈ ਮਾਣਮੱਤੀਆਂ ਹਨ। ਸਿੱਖ ਕੌਮ ਨੂੰ ਉਨ੍ਹਾਂ ’ਤੇ ਮਾਣ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੈਨੇਡਾ ਅੰਦਰ ਸਾਬਤ ਸੂਰਤ ਦਸਤਾਰਧਾਰੀ ਗੁਰਸਿੱਖਾਂ ਦੇ ਮੰਤਰੀ ਬਣਨ ਨਾਲ ਵਿਦੇਸ਼ਾਂ ਅੰਦਰ ਸਿੱਖ ਪਛਾਣ ਨੂੰ ਹੋਰ ਬਲ ਮਿਲੇਗਾ।

ਹੋਰ ਪੜ੍ਹੋ: ਸਕਾਟਲੈਂਡ ਦੇ ਸ਼ਹਿਰ ਈਡਨਬਰਗ ’ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਪਛਾਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਸ ਸਮੇਂ ਸਿੱਖਾਂ ਦਾ ਵਿਕਸਿਤ ਦੇਸ਼ ਵਿਚ ਮੰਤਰੀ ਪਦ ’ਤੇ ਹੋਣਾ ਖਾਸ ਮਹੱਤਵ ਰੱਖਦਾ ਹੈ।

ਉਨ੍ਹਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨੂੰ ਵੀ ਮੁੜ ਸੱਤਾ ਹਾਸਲ ਕਰਨ ’ਤੇ ਵਧਾਈ ਦਿੱਤੀ। ਉਨ੍ਹਾਂ ਸ੍ਰੀ ਟਰੂਡੋ ਦਾ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ’ਤੇ ਧੰਨਵਾਦ ਵੀ ਕੀਤਾ।

-PTC News