Sat, Apr 27, 2024
Whatsapp

ਕੈਨੇਡਾ ਦੇ ਸਰੀ ਤੋਂ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- January 08th 2019 01:24 PM -- Updated: January 08th 2019 01:25 PM
ਕੈਨੇਡਾ ਦੇ ਸਰੀ ਤੋਂ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੈਨੇਡਾ ਦੇ ਸਰੀ ਤੋਂ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੈਨੇਡਾ ਦੇ ਸਰੀ ਤੋਂ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਅੰਮ੍ਰਿਤਸਰ: ਕੈਨੇਡਾ ਦੇ ਸਰੀ ਤੋਂ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ ਅੰਮ੍ਰਿਤਸਰ ਦੌਰੇ 'ਤੇ ਹਨ, ਜਿਸ ਦੌਰਾਨ ਸੁਖ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਵਿਖੇ ਨਤਮਸਤਕ ਹੋਏ, ਜਿਥੇ ਉਹਨਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਗੁਰਬਾਣੀ ਵੀ ਸਰਵਣ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਵੱਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੁਖ ਧਾਲੀਵਾਲ ਦਾ ਕਹਿਣਾ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕਨੇਡਾ 'ਚ ਵੀ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। -PTC News


Top News view more...

Latest News view more...