ਅੰਮ੍ਰਿਤਸਰ ਹਮਲਾ: ਜ਼ਖਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ ਕੈਪਟਨ

attack

ਅੰਮ੍ਰਿਤਸਰ ਹਮਲਾ: ਜ਼ਖਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ ਕੈਪਟਨ,ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਰਾਜਾਸਾਂਸੀ ਨਿਰੰਕਾਰੀ ਭਵਨ ਦਾ ਦੌਰਾ ਕਰਨ ਉਪਰੰਤ ਗੁਰੂ ਨਾਨਕ ਦੇਵ ਹਸਪਤਾਲ ਪਹੁੰਚ ਗਏ ਹਨ। ਜਿਥੇ ਉਹ ਜ਼ਖਮੀਆਂ ਦਾ ਹਾਲ ਚਾਲ ਪੁੱਛ ਰਹੇ ਹਨ।

amritsar ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੇ ਮ੍ਰਿਤਕਾ ਨੂੰ 5-5 ਲੱਖ ਰੁਪਏ ਦੇਣ ਅਤੇ ਜ਼ਖਮੀਆਂ ਦਾ ਫਰੀ ਇਲਾਜ ਕਰਵਾਉਣ ਦਾ ਐਲਾਨ ਕੀਤਾ ਸੀ।

guru nanak dev ji hospitalਦੱਸਣਯੋਗ ਹੈ ਕਿ ਬੀਤੇ ਦਿਨ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ‘ਚ ਨਿਰੰਕਾਰੀ ਭਵਨ ‘ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗ੍ਰੇਨੇਡ ਸੁੱਟਿਆ ਅਤੇ ਫਰਾਰ ਹੋ ਗਏ। ਇਸ ਹਮਲੇ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।

—PTC News