ਸੀਬੀਆਈ ਦੀ ਕਲੋਜ਼ਰ ਰਿਪੋਰਟ ‘ਤੇ ਪੰਜਾਬ ਸਰਕਾਰ ਨੇ ਕੀਤੀ ਡਰਾਮੇਬਾਜ਼ੀ: ਸੁਖਬੀਰ ਸਿੰਘ ਬਾਦਲ

ਸੀਬੀਆਈ ਦੀ ਕਲੋਜ਼ਰ ਰਿਪੋਰਟ ‘ਤੇ ਪੰਜਾਬ ਸਰਕਾਰ ਨੇ ਕੀਤੀ ਡਰਾਮੇਬਾਜ਼ੀ: ਸੁਖਬੀਰ ਸਿੰਘ ਬਾਦਲ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਕੀਤੀ। ਜਿਸ ‘ਚ ਉਹ ਬੇਅਦਬੀ ਮਾਮਲੇ ‘ਚ ਸੀਬੀਆਈ ਦੀ ਕਲੋਜ਼ਰ ਰਿਪੋਰਟ ‘ਤੇ ਬੋਲੇ। ਉਹਨਾਂ ਕਿਹਾ ਕਿ ਸੀਬੀਆਈ ਦੀ ਕਲੋਜ਼ਰ ਰਿਪੋਰਟ ‘ਤੇ ਪੰਜਾਬ ਸਰਕਾਰ ਨੇ ਡਰਾਮੇਬਾਜ਼ੀ ਕੀਤੀ ਹੈ।

ਹੋਰ ਪੜ੍ਹੋ:ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਟਿਆਲਾ ‘ਚ ਨਗਰ ਨਿਗਮ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨਾਲ ਕੀਤੀ ਮੀਟਿੰਗ

ਸੁਖਬੀਰ ਬਾਦਲ ਨੇ ਕਿਹਾ ਕਿ ਕਲੋਜ਼ਰ ਰਿਪੋਰਟ ਵਿਰੁੱਧ ਉਹਨਾਂ ਕੇਂਦਰ ਸਰਕਾਰ ਕੋਲ ਵੀ ਪਹੁੰਚ ਕੀਤੀ। ਉਹਨਾਂ ਅਪੀਲ ਕੀਤੀ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਮਿਲਣ ਤੱਕ ਜਾਂਚ ਜਾਰੀ ਰਹੇ।

ਇਸ ਮੌਕੇ ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਸ਼ੇ ਦੇ ਮੁੱਦੇ ‘ਤੇ ਵੀ ਘੇਰਿਆ। ਉਹਨਾਂ ਕਿਹਾ ਕਿ ਪੰਜਾਬ ‘ਚ ਡਰੱਗ ਸਮਗਲਰਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਗੰਢਤੁੱਪ ਹੈ। ਜਿਸ ਕਾਰਨ ਸੂਬੇ ‘ਚ ਨਸ਼ੇ ਦੀ ਆਮਦ ਦਿਨ ਬ ਦਿਨ ਵਧਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵੱਧ ਰਹੇ ਨਸ਼ੇ ਨੂੰ ਲੈ ਕੇ ਕੋਈ ਫਿਕਰ ਨਹੀਂ, ਪਰ ਪੰਜਾਬ ਦੀ ਜਵਾਨੀ ਆਏ ਦਿਨ ਇਸ ਦਲਦਲ ‘ਚ ਫਸਦੀ ਜਾ ਰਹੀ ਹੈ।

ਅੱਗੇ ਉਹਨਾਂ ਨਵਜੋਤ ਸਿੰਘ ਸਿੱਧੂ ਮਾਮਲੇ ‘ਤੇ ਬੋਲਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰਗੁਰੂ ਨਗਰੀ ਨੇ ਇਸ ਸ਼ਹਿਰ ਨੇ ਹੀ ਬਣਾਇਆ ਹੈ, ਪਰ ਉਹਨਾਂ ਨੇ ਇਸ ਦੀ ਸਾਰ ਨਹੀਂ ਲਈ। ਉਹਨਾਂ ਨੇ ਢਾਈ ਸਾਲਾ ‘ਚ ਅੰਮ੍ਰਿਤਸਰ ਸ਼ਹਿਰ ‘ਚ ਇਕ ਵੀ ਵਿਕਾਸ ਕਾਰਜ ਨਹੀਂ ਕੀਤਾ।

-PTC News