Fri, Apr 19, 2024
Whatsapp

ਚੀਫ ਖਾਲਸਾ ਦੀਵਾਨ ਦੀ ਕਾਰਜਕਰਨੀ ਦੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀ ਪੂਰਵਕ ਜਾਰੀ

Written by  Jashan A -- February 17th 2019 12:30 PM
ਚੀਫ ਖਾਲਸਾ ਦੀਵਾਨ ਦੀ ਕਾਰਜਕਰਨੀ ਦੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀ ਪੂਰਵਕ ਜਾਰੀ

ਚੀਫ ਖਾਲਸਾ ਦੀਵਾਨ ਦੀ ਕਾਰਜਕਰਨੀ ਦੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀ ਪੂਰਵਕ ਜਾਰੀ

ਚੀਫ ਖਾਲਸਾ ਦੀਵਾਨ ਦੀ ਕਾਰਜਕਰਨੀ ਦੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀ ਪੂਰਵਕ ਜਾਰੀ,ਅੰਮ੍ਰਿਤਸਰ: ਚੀਫ ਖਾਲਸਾ ਦੀਵਾਨ ਕਾਰਜਕਰਨੀ ਕਮੇਟੀ ਦੀਆਂ ਚੋਣਾਂ ਦਾ ਕੰਮ ਅੱਜ ਸੁਰਖਿਆ ਪ੍ਰਬੰਧਾਂ ਹੇਠ ਸ਼ਾਂਤੀ ਪੂਰਵਕ ਢੰਗ ਨਾਲ ਜਾਰੀ ਹੈ। ਚੋਣਾਂ ਵਿੱਚ ਛੇ ਅਹੁਦਿਆਂ ਨੂੰ ਲੈ ਕੇ 12 ਉਮੀਦਵਾਰ ਮੈਦਾਨ ਵਿੱਚ ਹਨ। ਦੱਸ ਦੇਈਏ ਕਿ ਇਕ ਪ੍ਰਧਾਨ, 2 ਵਾਈਸ ਪ੍ਰਧਾਨ, 2 ਆਨਰੇਰੀ ਸਕੱਤਰ ਅਤੇ ਇਕ ਸਥਾਨਕ ਪ੍ਰਧਾਨ ਦੇ ਅਹੁਦੇ ਲਈ ਵੋਟਾਂ ਪਾਈਆਂ ਜਾ ਰਹੀਆਂ ਹਨ। [caption id="attachment_257731" align="aligncenter" width="300"]chief ਚੀਫ ਖਾਲਸਾ ਦੀਵਾਨ ਦੀ ਕਾਰਜਕਰਨੀ ਦੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀ ਪੂਰਵਕ ਜਾਰੀ[/caption] ਇਸ ਦੌਰਾਨ ਕੁਲ 403 ਮੈਂਬਰ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰ ਰਹੇ ਹਨ। ਸ਼ਾਮ 4 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।ਉਧਰ ਬੀਬੀਆਂ ਦੀਆਂ ਪਤਿਤ ਵੋਟਾਂ ਪਏ ਜਾਣ ਦੇ ਵਿਰੋਧ ਚ ਰਿਟਰਨਿੰਗ ਅਗਸਰ ਪ੍ਰੋਫੈਸਰ ਬਲਜਿੰਦਰ ਸਿੰਘ ਵਲੋਂ ਚੋਣਾਂ ਦਾ ਬਾਈਕਾਟ ਕਰ ਦਿੱਤਾ ਗਿਆ ਹੈ। [caption id="attachment_257732" align="aligncenter" width="300"]Chief Khalsa Diwan’s ਚੀਫ ਖਾਲਸਾ ਦੀਵਾਨ ਦੀ ਕਾਰਜਕਰਨੀ ਦੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀ ਪੂਰਵਕ ਜਾਰੀ[/caption] ਜ਼ਿਕਰਯੋਗ ਹੈ ਕਿ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ 2 ਦਸੰਬਰ ਨੂੰ ਹੋਣੀਆਂ ਸਨ ਪਰ ਇੱਕ ਮੈਂਬਰ ਵੱਲੋਂ ਇੱਥੇ ਸਿਵਲ ਜੱਜ ਜੂਨੀਅਰ ਡਿਵੀਜ਼ਨ ਦੀ ਅਦਾਲਤ ਵਿਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਦੋਸ਼ ਲਾਇਆ ਸੀ ਕਿ ਵੋਟਰ ਸੂਚੀਆਂ ਵਿਚ ਬੋਗਸ ਵੋਟਾਂ ਬਣੀਆਂ ਹੋਈਆਂ ਹਨ, ਜਿਨ੍ਹਾਂ ਵਿਚ ਮਰੇ ਹੋਏ ਵਿਅਕਤੀਆਂ ਦੇ ਨਾਵਾਂ ‘ਤੇ ਬਣੀਆਂ ਗਲਤ ਵੋਟਾਂ ਵੀ ਸ਼ਾਮਲ ਹਨ। [caption id="attachment_257861" align="aligncenter" width="300"]asr ਚੀਫ ਖਾਲਸਾ ਦੀਵਾਨ ਦੀ ਕਾਰਜਕਰਨੀ ਦੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀ ਪੂਰਵਕ ਜਾਰੀ[/caption] ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਨੂੰ ਗੰਭੀਰਤਾ ਵੇਖਦਿਆਂ ਦੋ ਦਸੰਬਰ ਨੂੰ ਹੋਣ ਵਾਲੀ ਚੋਣ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਸੀ।ਇਸ ਮਗਰੋਂ ਦੀਵਾਨ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ ‘ਚ 17 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਸੀ। -PTC News


Top News view more...

Latest News view more...