ਅੰਮ੍ਰਿਤਸਰ: CIA ਸਟਾਫ ਨੂੰ ਮਿਲੀ ਵੱਡੀ ਸਫਲਤਾ, 7 ਮੈਂਬਰੀ ਮੋਬਾਈਲ ਸਨੈਚਿੰਗ ਗਿਰੋਹ ਕੀਤਾ ਕਾਬੂ

ਅੰਮ੍ਰਿਤਸਰ: CIA ਸਟਾਫ ਨੂੰ ਮਿਲੀ ਵੱਡੀ ਸਫਲਤਾ, 7 ਮੈਂਬਰੀ ਮੋਬਾਈਲ ਸਨੈਚਿੰਗ ਗਿਰੋਹ ਕੀਤਾ ਕਾਬੂ,ਅੰਮ੍ਰਿਤਸਰ ਦੇ ਸੀ ਆਈ ਏ ਸਟਾਫ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਹਨਾਂ ਨੇ 7 ਮੈਂਬਰੀ ਮੋਬਾਈਲ ਸਨੈਚਿੰਗ ਗਿਰੋਹ ਨੂੰ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇਸ ਗਿਰੋਹ ਤੋਂ 20 ਮੋਬਾਈਲ ਬਰਾਮਦ ਕੀਤੇ ਅਤੇ 35 ਸਨੈਚਿੰਗ ਦੀਆਂ ਵਾਰਦਾਤਾਂ ਹੱਲ ਕੀਤੀਆਂ।

ਫਿਲਹਾਲ ਪੁਲਿਸ ਸਾਰਿਆਂ ਨੂੰ ਹਿਰਾਸਤ ‘ਚ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ: ਚੰਡੀਗੜ੍ਹ :ਫੂਡ ਐਂਡ ਸੇਫ਼ਟੀ ਐਡਮਨਿਸਟ੍ਰੇਸ਼ਨ ਵੱਲੋਂ 5 ਮਿਠਾਈਆਂ ਦੀਆਂ ਦੁਕਾਨਾਂ ‘ਤੇ ਛਾਪੇਮਾਰੀ

ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਆਏ ਦਿਨ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਆਏ ਦਿਨ ਪੰਜਾਬਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ‘ਚੋ ਅਜਿਹੀਆਂ ਵਾਰਦਾਤਾਂ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ।

-PTC News