Fri, Apr 19, 2024
Whatsapp

ਕਾਂਗਰਸ ਸਰਕਾਰ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਤੁਲੇ ਤੱਤਾਂ ਨੂੰ ਸ਼ਹਿ ਦੇ ਰਹੀ ਹੈ: ਸੁਖਬੀਰ

Written by  Jashan A -- November 18th 2018 07:35 PM
ਕਾਂਗਰਸ ਸਰਕਾਰ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਤੁਲੇ ਤੱਤਾਂ ਨੂੰ ਸ਼ਹਿ ਦੇ ਰਹੀ ਹੈ: ਸੁਖਬੀਰ

ਕਾਂਗਰਸ ਸਰਕਾਰ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਤੁਲੇ ਤੱਤਾਂ ਨੂੰ ਸ਼ਹਿ ਦੇ ਰਹੀ ਹੈ: ਸੁਖਬੀਰ

ਕਾਂਗਰਸ ਸਰਕਾਰ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਤੁਲੇ ਤੱਤਾਂ ਨੂੰ ਸ਼ਹਿ ਦੇ ਰਹੀ ਹੈ: ਸੁਖਬੀਰ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਖ਼ਤਰੇ 'ਚ ਹੈ, ਕਿਉਂਕਿ ਕਾਂਗਰਸ ਸਰਕਾਰ ਉਹਨਾਂ ਤੱਤਾਂ ਨੂੰ ਸ਼ਹਿ ਦੇ ਰਹੀ ਹੈ, ਜਿਹਨਾਂ ਦਾ ਇਕਲੌਤਾ ਮੰਤਵ ਸੂਬੇ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨਾ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਅੰਦਰ ਕਾਂਗਰਸ ਸਰਕਾਰ ਦੇ ਸੱਤਾ ਦੇ ਆਉਂਦਿਆਂ ਹੀ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਸੀ। ਉਹਨਾਂ ਕਿਹਾ ਕਿ ਅਕਾਲੀ ਆਗੂਆਂ ਦੇ ਬਦਲੇਖੋਰੀ ਤਹਿਤ ਸ਼ੁਰੂ ਹੋਇਆ ਕਤਲਾਂ ਦਾ ਰੁਝਾਣ ਜਲਦੀ ਹੀ ਸਨਸਨੀਖ਼ੇਜ਼ ਕਤਲਾਂ ਅਤੇ ਡਕੈਤੀਆਂ ਦਾ ਰੂਪ ਧਾਰਨ ਕਰ ਗਿਆ ਸੀ। ਇਸ ਤੋਂ ਬਾਅਦ ਇੱਕ ਕ੍ਰਿਥਸਚੀਅਨ ਪਾਦਰੀ ਅਤੇ ਹਿੰਦੂ ਨੇਤਾਵਾਂ ਸਮੇਤ ਧਾਰਮਿਕ ਆਗੂਆਂ ਦੇ ਯੋਜਨਾਬੱਧ ਕਤਲ ਹੋਣੇ ਸ਼ੁਰੂ ਹੋ ਗਏ। ਉਹਨਾ ਕਿਹਾ ਕਿ ਅੱਜ ਅੰਮ੍ਰਿਤਸਰ ਵਿਚ ਅਸੀਂ ਇੱਕ ਹਮਲਾ ਹੋਇਆ ਵੇਖਿਆ ਹੈ। captainsinghਇਹ ਟਿੱਪਣੀਆਂ ਕਰਦਿਆਂ ਕਿ ਇਹ ਸਭ ਅਮਨ-ਕਾਨੂੰਨ ਦੀ ਬਦਤਰ ਹਾਲਤ ਕਰਕੇ ਹੋਇਆ ਹੈ, ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੰਡ-ਪਾਊ ਤਾਕਤਾਂ ਨੂੰ ਸ਼ਹਿ ਦੇ ਕੇ ਮਾਹੌਲ ਨੂੰ ਹੋਰ ਖਰਾਬ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਨਾਲ ਬਹੁਤ ਹੀ ਗਲਤ ਸੁਨੇਹਾ ਗਿਆ ਹੈ ਅਤੇ ਸੂਬੇ ਅੰਦਰ ਸ਼ਾਂਤੀ ਨੂੰ ਵੱਡੀ ਸੱਟ ਵੱਜੀ ਹੈ। ਇਸ ਤੋਂ ਪਹਿਲਾਂ ਮਕਸੂਦਾਂ ਬੰਬ ਧਮਾਕਾ ਅਤੇ ਉੱਤਰ ਪ੍ਰਦੇਸ਼ ਦੀ ਪੁਲਿਸ ਵੱਲੋਂ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਦਾ ਕਤਲ ਕਰਨ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀਆਂ ਘਟਨਾਵਾਂ ਨੇ ਪੰਜਾਬ ਦੀ ਸ਼ਾਂਤੀ ਉੱਤੇ ਮੰਡਰਾ ਰਹੇ ਖ਼ਤਰੇ ਤੋਂ ਜਾਣੂ ਕਰਵਾਇਆ ਸੀ। ਉਹਨਾਂ ਕਿਹਾ ਕਿ ਇੱਥੋ ਤਕ ਕਿ ਮੇਰੇ ਕਾਫਲੇ ਉੱਤੇ ਵੀ ਸੰਗਰੂਰ ਵਿਚ ਹਮਲਾ ਕੀਤਾ ਗਿਆ ਸੀ, ਪਰ ਇਸ ਮਾਮਲੇ ਵਿਚ ਕੋਈ ਕਾਰਵਾਈ ਕਰਨ ਦੀ ਥਾਂ , ਦੋਸ਼ੀਆਂ ਵਿਰੁੱਧ ਕੇਸ ਵਾਪਸ ਲੈ ਲਿਆ ਗਿਆ ਹੈ। ਇਹ ਟਿੱਪਣੀ ਕਰਦਿਆਂ ਕਿ ਅਜਿਹੀਆਂ ਘਟਨਾਵਾਂ ਪੰਜਾਬ ਅੰਦਰ ਇੱਕ ਦਹਾਕੇ ਮਗਰੋ ਦੁਬਾਰਾ ਹੋਣ ਲੱਗੀਆਂ ਹਨ, ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਵੰਡ-ਪਾਊ ਤੱਤਾਂ ਨੂੰ ਗੋਦੀ ਵਿਚ ਨਹੀਂ ਬਿਠਾਉਣਾ ਚਾਹੀਦਾ ਅਤੇ ਨਾ ਹੀ ਉਹਨਾਂ ਨੂੰ ਕੋਈ ਸ਼ਹਿ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹਰ ਸਥਿਤੀ ਵਿਚ ਸ਼ਾਂਤੀ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ। captainਉਹਨਾਂ ਕਿਹਾ ਕਿ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਕਾਇਮ ਰੱਖਣਾ ਸਰਦਾਰ ਪਰਕਾਸ਼ ਸਿੰਘ ਬਾਦਲ ਲਈ ਉਹਨਾਂ ਦੇ ਕਾਰਜਕਾਲ ਦੌਰਾਨ ਇੱਕ ਮਿਸ਼ਨ ਸੀ। ਬਦਕਿਸਮਤੀ ਨਾਲ ਮੌਜੂਦਾ ਕਾਂਗਰਸ ਸਰਕਾਰ ਆਪਣੇ ਅਤੀਤ ਦੇ ਹਾਕਮਾਂ ਵਾਂਗ ਸਿਆਸਤ ਨੂੰ ਸ਼ਾਂਤੀ ਤੋਂ ਉੱਪਰ ਰੱਖਦੀ ਹੈ। ਕਾਂਗਰਸ ਦੀ ਇਹੀ ਸੋਚ ਪੰਜਾਬ ਨੂੰ ਕਾਲੇ ਦਿਨਾਂ ਵੱਲ ਲੈ ਕੇ ਗਈ ਸੀ। ਉਹਨਾਂ ਕਿਹਾ ਕਿ ਸੂਬੇ ਅੰਦਰ ਪੱਕੀ ਸ਼ਾਂਤੀ ਕਾਇਮ ਕਰਨ ਵਾਸਤੇ ਮੌਜੂਦਾ ਸਰਕਾਰ ਨੂੰ ਆਪਣੀ ਇਹ ਨੀਤੀ ਛੱਡਣ ਦੀ ਲੋੜ ਹੈ। ਬਾਦਲ ਨੇ ਕਿਹਾ ਕਿ ਕਿੰਨੀ ਫਿਕਰ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਸੂਬੇ ਅੰਦਰ ਸ਼ਾਂਤੀ ਨੂੰ ਵੀ ਕਾਇਮ ਕਰਕੇ ਨਹੀਂ ਰੱਖ ਪਾ ਰਹੀ ਹੈ। ਉਹਨਾਂ ਕਿਹਾ ਕਿ ਇੱਥੋਂ ਤਕ ਫੌਜ ਦੇ ਮੁਖੀ ਨੇ ਵੀ ਹਾਲ ਹੀ ਵਿਚ ਪੰਜਾਬ ਸਰਕਾਰ ਇਸ ਬਾਰੇ ਚੌਕਸ ਕੀਤਾ ਸੀ। ਉਹਨਾਂ ਕਿਹਾ ਕਿ ਅਸੀਂ ਇਹ ਵੀ ਵੇਖ ਚੁੱਕੇ ਹਾਂ ਕਿ ਕਿਸ ਤਰ੍ਹਾਂ ਪੰਜਾਬ ਵਿਚ ਗੜਬੜ ਕਰਵਾਉਣ ਲਈ ਵਿਦੇਸ਼ਾਂ ਵਿੱਚੋਂ ਪੈਸਾ ਭੇਜਿਆ ਜਾ ਰਿਹਾ ਹੈ। ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਨਾਪਾਕ ਤੱਤਾਂ ਦੇ ਬੁਰੇ ਇਰਾਦਿਆਂ ਨੂੰ ਨਾਕਾਮ ਕਰ ਦੇਣਾ ਚਾਹੀਦਾ ਹੈ। —PTC News


Top News view more...

Latest News view more...