Mon, Dec 22, 2025
Whatsapp

ਦਲੇਰ ਮਹਿੰਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Reported by:  PTC News Desk  Edited by:  Jashan A -- December 13th 2018 07:02 PM -- Updated: December 13th 2018 07:03 PM
ਦਲੇਰ ਮਹਿੰਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਲੇਰ ਮਹਿੰਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਲੇਰ ਮਹਿੰਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ: ਮਸ਼ਹੂਰ ਗਾਇਕ ਦਲੇਰ ਮਹਿੰਦੀ ਅੱਜ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਗੁਰਬਾਣੀ ਸਰਵਣ ਵੀ ਕੀਤੀ। ਦਲੇਰ ਮਹੰਦੀ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਆ ਕੇ ਕਾਫ਼ੀ ਖੁਸ਼ੀ ਮਿਲੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਹੋਰ ਪੜ੍ਹੋ:ਨਗਰ ਕੀਰਤਨ ਦਾ ਸੰਗਤ ਵੱਲੋਂ ਥਾਂ-ਥਾਂ ਭਰਵਾਂ ਸਵਾਗਤ, ਸੁਲਤਾਨਪੁਰ ਲੋਧੀ ਵਿਖੇ ਕੱਲ ਹੋਵੇਗਾ ਸੰਪੰਨ ਦਲੇਰ ਮਹਿੰਦੀ ਨੇ ਇਹ ਵੀ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ ਅਤੇ ਸ਼੍ਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਜੋ ਉਨ੍ਹਾਂ ਦੀ ਸੇਵਾ ਲਗਾਈ ਗਈ ਹੈ ਉਹ ਉਸ ਨੂੰ ਨਿਭਾਉਣਗੇ। -PTC News


Top News view more...

Latest News view more...

PTC NETWORK
PTC NETWORK