Fri, Apr 19, 2024
Whatsapp

BSF ਅੰਮ੍ਰਿਤਸਰ ਸੈਕਟਰ ਦੇ DIG ਜਤਿੰਦਰ ਸਿੰਘ ਓਬਰਾਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- August 06th 2019 05:39 PM
BSF ਅੰਮ੍ਰਿਤਸਰ ਸੈਕਟਰ ਦੇ DIG ਜਤਿੰਦਰ ਸਿੰਘ ਓਬਰਾਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

BSF ਅੰਮ੍ਰਿਤਸਰ ਸੈਕਟਰ ਦੇ DIG ਜਤਿੰਦਰ ਸਿੰਘ ਓਬਰਾਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

BSF ਅੰਮ੍ਰਿਤਸਰ ਸੈਕਟਰ ਦੇ DIG ਜਤਿੰਦਰ ਸਿੰਘ ਓਬਰਾਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੇ ਡੀਆਈਜੀ ਜਤਿੰਦਰ ਸਿੰਘ ਓਬਰਾਏ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਉਨ੍ਹਾਂ ਦੀ ਪਤਨੀ ਬੀਬੀ ਦਪਿੰਦਰ ਕੌਰ ਵੀ ਮੌਜੂਦ ਸਨ। ਓਬਰਾਏ ਅਤੇ ਉਨ੍ਹਾਂ ਦੀ ਪਤਨੀ ਪਾਵਨ ਅਸਥਾਨ ਵਿਖੇ ਕੀਰਤਨ ਸਰਵਣ ਕੀਤਾ। ਇਸ ਮੌਕੇ ਡੀ.ਆਈ.ਜੀ. ਸ੍ਰੀ ਓਬਰਾਏ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਤੇ ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਹੋਰ ਪੜ੍ਹੋ:ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਓਬਰਾਏ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਦੀਦਾਰੇ ਕਰਕੇ ਸਕੂਨ ਪ੍ਰਾਪਤ ਹੋਇਆ ਹੈ। ਉਨ੍ਹਾਂ ਆਖਿਆ ਕਿ ਇਹ ਅਸਥਾਨ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਸੋਮਾ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ, ਹਰਿੰਦਰ ਸਿੰਘ ਰੋਮੀ ਆਦਿ ਮੌਜੂਦ ਸਨ। -PTC News


Top News view more...

Latest News view more...