ਨਸ਼ੇ ਦੀ ਓਵਰਡੋਜ਼ ਕਾਰਨ ਲੜਕੀ ਦੀ ਹੋਈ ਮੌਤ, ਜਾਣੋ ਮਾਮਲਾ

girl death
ਨਸ਼ੇ ਦੀ ਓਵਰਡੋਜ਼ ਕਾਰਨ ਲੜਕੀ ਦੀ ਹੋਈ ਮੌਤ, ਜਾਣੋ ਮਾਮਲਾ

ਨਸ਼ੇ ਦੀ ਓਵਰਡੋਜ਼ ਕਾਰਨ ਲੜਕੀ ਦੀ ਹੋਈ ਮੌਤ, ਜਾਣੋ ਮਾਮਲਾ,ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਹਾਡੀ ਵੀ ਰੂਹ ਕੰਬ ਜਾਵੇਗੀ। ਦਰਅਸਲ ਅੰਮ੍ਰਿਤਸਰ ਦੇ ਰਾਂਝੇ ਦੀ ਹਵੇਲੀ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਘਰ ‘ਚੋਂ ਲੜਕੀ ਦੀ ‘ਚ ਲਾਸ਼ ਬਰਾਮਦ ਹੋਈ।

amritsar girl death
ਨਸ਼ੇ ਦੀ ਓਵਰਡੋਜ਼ ਕਾਰਨ ਲੜਕੀ ਦੀ ਹੋਈ ਮੌਤ, ਜਾਣੋ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਲੜਕੀ ਨੂੰ ਨਸ਼ੇ ਦੀ ਭੈੜੀ ਆਦਤ ਸੀ ਅਤੇ ਉਹ ਗਲਤ ਧੰਦਾ ਵੀ ਕਰਦੀ ਸੀ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਲਾਸ਼ ਨੂੰ ਕੁਝ ਨੌਜਵਾਨ ਗਲੀ ‘ਚ ਰੱਖ ਕੇ ਫਰਾਰ ਹੋ ਗਏ। ਸੂਤਰਾਂ ਅਨੁਸਾਰ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਲੜਕੀ ਦੀ ਮੌਤ ਡਰੱਗ ਓਵਰਡੋਜ਼ ਨਾਲ ਹੋਈ ਹੈ।

amritsar drug
ਨਸ਼ੇ ਦੀ ਓਵਰਡੋਜ਼ ਕਾਰਨ ਲੜਕੀ ਦੀ ਹੋਈ ਮੌਤ, ਜਾਣੋ ਮਾਮਲਾ

ਹਾਲਾਂਕਿ ਉਸ ਦੇ ਨਾਲ ਗੈਂਗਰੇਪ ਹੋਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਉਥੇ ਹੀ ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ।

-PTC News