Advertisment

ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ

author-image
Jashan A
Updated On
New Update
ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ
Advertisment
ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ,ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸ਼ੁਕਰਾਨੇ ਵਜੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਨਵੇਂ ਚੁਣੇ ਗਏ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਿਰਸਾ ਸਮੇਤ ਹੋਰਨਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। sgpc ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ ਗੱਲਬਾਤ ਦੌਰਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਹੀ ਉਨ੍ਹਾਂ ਨੂੰ ਸਿੱਖ ਕੌਮ ਦੀ ਇਹ ਸੇਵਾ ਮਿਲੀ ਹੈ ਅਤੇ ਉਨ੍ਹਾਂ ਦਾ ਯਤਨ ਹੋਵੇਗਾ ਕਿ ਉਹ ਗੁਰੂ ਘਰ ਦੇ ਪ੍ਰਬੰਧਾਂ ਨੂੰ ਬੇਹਤਰ ਬਣਾਉਣ ਲਈ ਕਾਰਜ ਕਰਨ।
Advertisment
ਹੋਰ ਪੜ੍ਹੋ: ਗਤਕਾ ਪੇਟੈਂਟ ਕਰਵਾਉਣ ਵਿਰੁੱਧ ਕਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ :ਭਾਈ ਗੋਬਿੰਦ ਸਿੰਘ ਲੌਂਗੋਵਾਲ sgpc ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਇਸ ਸਾਲ ਨਵੰਬਰ ਮਹੀਨੇ ਵਿਚ ਕੌਮ ਵੱਲੋਂ ਖ਼ਾਲਸਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਸੰਗਤ ਤੱਕ ਪਹੁੰਚਾਉਣ ਲਈ ਕਾਰਜ ਕਰੇਗੀ। sgpc ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਗੁਰਿੰਦਰ ਸਿੰਘ ਮਥਰੇਵਾਲ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਰਜਿੰਦਰ ਸਿੰਘ ਮਰਵਾਹ, ਹਰਿੰਦਰ ਸਿੰਘ ਰੋਮੀ, ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ। -PTC News-
amritsar-news manjinder-singh-sirsa sgpc-news latest-amritsar-news manjinder-singh-sirsa-news
Advertisment

Stay updated with the latest news headlines.

Follow us:
Advertisment