ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ‘ਤੇ ਛਾਂਦਾਰ ਵਾਤਾਵਰਣ ਦੇਣ ਲਈ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ (ਤਸਵੀਰਾਂ)

amritsar

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ‘ਤੇ ਛਾਂਦਾਰ ਵਾਤਾਵਰਣ ਦੇਣ ਲਈ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਘੰਟਾ ਘਰ ਵਾਲੇ ਪਾਸੇ ਸਥਿਤ ਪ੍ਰਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਬਣਾਏ ਗਏ ਪਲਾਜ਼ਾ ਵਿਖੇ ਛਾਂਦਾਰ ਵਾਤਾਵਰਣ ਦੇਣ ਲਈ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਥੇ ਵੱਡੇ ਅਕਾਰੀ ਗਮਿਲਆਂ ‘ਚ ਵੱਖ ਵੱਖ ਕਿਸਮਾਂ ਦੇ ਬੂਟੇ ਕੁਦਰਤੀ ਵਾਤਾਵਰਣ ਸਿਰਜਣਗੇ।

amritsar ਇਸ ਦੀ ਸ਼ਰੂਆਤ ਮੌਕੇ ਅੱਜ 25 ਦਰੱਖਤ ਲਗਾਏ ਗਏ ਅਤੇ ਅਗਲੇ ਦਿਨਾਂ ਵਿਚ ਇਸ ਦਾ ਹੋਰ ਵਿਸਥਾਰ ਹੋਵੇਗਾ। ਬੂਟੇ ਲਗਾਉਣ ਦੀ ਸ਼ੁਰੂਆਤ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ, ਪੰਜਾਬ ਸਰਕਾਰ ਦੇ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਵਾਤਾਵਰਣ ਤੇ ਬਾਗਬਾਨੀ ਦੇ ਮਾਹਿਰ ਡਾ ਬਲਵਿੰਦਰ ਸਿੰਘ ਲੱਖੇਵਾਲੀ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਮੌਜੂਦ ਸਨ।

amritsar ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਤੇ ਛਾਂਦਾਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋ। ਪਹਿਲਾਂ ਵਰਟੀਕਲ ਗਾਰਡਨ ਤੇ ਰੂਫ ਗਾਰਡਨ ਦੇ ਰੂਪ ਵਿਚ ਕਾਰਜ ਕੀਤਾ ਗਿਆ ਸੀ।

amritsar ਹੁਣ ਪਲਾਜਾ ਵਿਖੇ ਛਾਂਦਾਰ ਬੂਟੇ ਲਗਾਏ ਗਏ ਹਨ। ਯਤਨ ਹੈ ਕਿ ਇਹ ਮੁਹਿੰਮ ਸਿਖਰ ਤਕ ਪਹੁੰਚਾਈ ਜਾਵੇ। ਉਨ੍ਹਾਂ ਪਲਾਜਾ ਵਿਖੇ ਰੁਖਾਂ ਲਈ ਯੋਗਦਾਣ ਦੇਣ ਲਈ ਬਾਬਾ ਗੁਰਮੀਤ ਸਿੰਘ, ਕਾਹਨ ਸਿੰਘ ਪੰਨੂ ਤੇ ਬਲਵਿੰਦਰ ਸਿੰਘ ਲੱਖੇਵਾਲੀ ਗਾ ਧੰਨਵਾਦ ਕੀਤਾ। ਉਨ੍ਹਾਂ ਸਿੰਘ ਸਾਜਿਬ ਗਿਆਨੀ ਜਗਤਾਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਪੁੱਜਣ ਲਈ ਵੀ ਧੰਨਵਾਦ ਕੀਤਾ।

-PTC News