Thu, Apr 25, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ: ਗੁ: ਗੁਰੂ ਕੇ ਮਹਿਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ

Written by  Jashan A -- December 01st 2019 03:31 PM
ਸ੍ਰੀ ਅੰਮ੍ਰਿਤਸਰ ਸਾਹਿਬ: ਗੁ: ਗੁਰੂ ਕੇ ਮਹਿਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ

ਸ੍ਰੀ ਅੰਮ੍ਰਿਤਸਰ ਸਾਹਿਬ: ਗੁ: ਗੁਰੂ ਕੇ ਮਹਿਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ

ਸ੍ਰੀ ਅੰਮ੍ਰਿਤਸਰ ਸਾਹਿਬ: ਗੁ: ਗੁਰੂ ਕੇ ਮਹਿਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ,ਸ੍ਰੀ ਅੰਮ੍ਰਿਤਸਰ ਸਾਹਿਬ: ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਅੱਜ ਦੁਨੀਆ ਭਰ 'ਚ ਵੱਸਦੀ ਸਿੱਖ ਸੰਗਤ ਵੱਲੋਂ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈ। Asrਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ (ਸ੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ। ਹੋਰ ਪੜ੍ਹੋ: ਸ੍ਰੀ ਅੰਮ੍ਰਿਤਸਰ ਸਾਹਿਬ ਦੀ ਆਈ.ਡੀ.ਐੱਚ ਮਾਰਕਿਟ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਪਹੁੰਚ ਕੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕਰ ਰਹੀ ਹੈ ਤੇ ਆਪਣੀ ਬਣਦੀ ਸੇਵਾ ਨਿਭਾ ਰਹੀ ਹੈ। Asrਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਸੀ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕਰ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। -PTC News


Top News view more...

Latest News view more...