ਤ੍ਰਿਪਤ ਰਾਜਿੰਦਰ ਬਾਜਵਾ ਤੋਂ ਬਾਅਦ ਗੁਰਜੀਤ ਔਜਲਾ ਤੇ ਸੁਖ ਸਰਕਾਰੀਆ ਨੇ ਸਿੱਧੂ ਦੇ ਬਿਆਨ ਦੀ ਕੀਤੀ ਨਿੰਦਾ

navjot singh sidhu
ਤ੍ਰਿਪਤ ਰਾਜਿੰਦਰ ਬਾਜਵਾ ਤੋਂ ਬਾਅਦ ਗੁਰਜੀਤ ਔਜਲਾ ਨੇ ਸਿੱਧੂ ਦੇ ਬਿਆਨ ਦੀ ਕੀਤੀ ਨਿੰਦਾ

ਤ੍ਰਿਪਤ ਰਾਜਿੰਦਰ ਬਾਜਵਾ ਤੋਂ ਬਾਅਦ ਗੁਰਜੀਤ ਔਜਲਾ ਤੇ ਸੁਖ ਸਰਕਾਰੀਆ ਨੇ ਸਿੱਧੂ ਦੇ ਬਿਆਨ ਦੀ ਕੀਤੀ ਨਿੰਦਾ,ਅੰਮ੍ਰਿਤਸਰ: ਪੰਜਾਬ ਕਾਂਗਰਸ ਨੇਤਾਵਾਂ ਦੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆਈ ਹੈ। ਜਿਸ ਦੌਰਾਨ ਅੰਮ੍ਰਿਤਸਰ ਤੋਂ ਸੰਸਦ ਗੁਰਜੀਤ ਔਜਲਾ ਨੇ ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਉਹਨਾਂ ਦੇ ਕੈਪਟਨ ਹਨ ਤੇ ਰਾਹੁਲ ਗਾਂਧੀ ਮੁੱਖ ਮੰਤਰੀ ਦੇ ਕੈਪਟਨ ਹਨ।

gurjeet auhjla
ਤ੍ਰਿਪਤ ਰਾਜਿੰਦਰ ਬਾਜਵਾ ਤੋਂ ਬਾਅਦ ਗੁਰਜੀਤ ਔਜਲਾ ਨੇ ਸਿੱਧੂ ਦੇ ਬਿਆਨ ਦੀ ਕੀਤੀ ਨਿੰਦਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਕੈਬਿਨਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਿੱਧੂ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਹੈ ਕਿ ਸਿੱਧੂ ਪਬਲਿਕ ‘ਚ ਘੱਟ ਬੋਲਣ ਤੇ ਆਪਣੇ ਜਜ਼ਬਾਤਾਂ ‘ਤੇ ਕਾਬੂ ਰੱਖਣ ਦੀ ਸਲਾਹ ਦਿੱਤੀ ਹੈ। ਬਾਜਵਾ ਨੇ ਕਿਹਾ, ਜੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਨਹੀਂ ਮੰਨਦੇ ਤਾਂ ਉਹ ਕੈਬਿਨਟ ਮਿਨਸਟਰੀ ਛੱਡ ਦੇਣ, ਜਿੱਥੇ ਰਾਹੁਲ ਗਾਂਧੀ ਡਿਊਟੀ ਲਾਉਂਦੇ ਉੱਥੇ ਜਾਣ ਤੇ ਡਿਊਟੀ ਛੱਡ ਦੇਣ।

gurjeet aujhla
ਤ੍ਰਿਪਤ ਰਾਜਿੰਦਰ ਬਾਜਵਾ ਤੋਂ ਬਾਅਦ ਗੁਰਜੀਤ ਔਜਲਾ ਨੇ ਸਿੱਧੂ ਦੇ ਬਿਆਨ ਦੀ ਕੀਤੀ ਨਿੰਦਾ

ਨਾਲ ਹੀ ਰਾਜਾਸਾਂਸੀ ਤੋਂ ਕੈਬਿਨੇਟ ਮੰਤਰੀ ਸੁੱਖ ਸਰਕਾਰੀਆ ਨੇ ਵੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਦਾ ਵਿਰੋਧ ਕੀਤਾ ਹੈ। ਉਹਨਾਂ ਨੇ ਸਿੱਧੂ ਦੇ ਬਿਆਨ ਦੀ ਨਿਖੇਧੀ ਕਰਦੇ ਹੋਏ ਕਿਹਾ ਹੈ ਕਿ ਜੇ ਕੈਪਟਨ ਦੀ ਅਗਵਾਈ ਨਹੀਂ ਮਨਜੂਰ ਤਾਂ ਆਪਣਾ ਅਹੁਦਾ ਛੱਡਣ।

sukh sarkaria
ਤ੍ਰਿਪਤ ਰਾਜਿੰਦਰ ਬਾਜਵਾ ਤੋਂ ਬਾਅਦ ਗੁਰਜੀਤ ਔਜਲਾ ਨੇ ਸਿੱਧੂ ਦੇ ਬਿਆਨ ਦੀ ਕੀਤੀ ਨਿੰਦਾ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ ।ਇਸ ਸਮਾਗਮ ਵਿੱਚ ਸਿੱਧੂ ਨੇ ਕੈਪਟਨ ਦੀ ਸਲਾਹ ਤੋਂ ਬਿਨਾਂ ਹੀ ਸ਼ਿਰਕਤ ਕੀਤੀ।ਜਦੋਂ ਸਿੱਧੂ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਵਿਵਾਦਿਤ ਟਿੱਪਣੀ ਕਰਦਿਆਂ ਕਿਹਾ, ‘ਕਿਹੜਾ ਕੈਪਟਨ, ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ।

-PTC News