Sat, May 11, 2024
Whatsapp

ਅੰਮ੍ਰਿਤਸਰ 'ਚ ਸਿਹਤ ਵਿਭਾਗ ਨੇ ਛਾਪੇਮਾਰੀ ਦੌਰਾਨ ਵੱਡੀ ਮਾਤਰਾ 'ਚ ਬਰਾਮਦ ਕੀਤਾ ਨਕਲੀ ਖੋਆ

Written by  Joshi -- November 05th 2018 12:49 PM
ਅੰਮ੍ਰਿਤਸਰ 'ਚ ਸਿਹਤ ਵਿਭਾਗ ਨੇ ਛਾਪੇਮਾਰੀ ਦੌਰਾਨ ਵੱਡੀ ਮਾਤਰਾ 'ਚ ਬਰਾਮਦ ਕੀਤਾ ਨਕਲੀ ਖੋਆ

ਅੰਮ੍ਰਿਤਸਰ 'ਚ ਸਿਹਤ ਵਿਭਾਗ ਨੇ ਛਾਪੇਮਾਰੀ ਦੌਰਾਨ ਵੱਡੀ ਮਾਤਰਾ 'ਚ ਬਰਾਮਦ ਕੀਤਾ ਨਕਲੀ ਖੋਆ

ਅੰਮ੍ਰਿਤਸਰ 'ਚ ਸਿਹਤ ਵਿਭਾਗ ਨੇ ਛਾਪੇਮਾਰੀ ਦੌਰਾਨ ਵੱਡੀ ਮਾਤਰਾ 'ਚ ਬਰਾਮਦ ਕੀਤਾ ਨਕਲੀ ਖੋਆ,ਅੰਮ੍ਰਿਤਸਰ: ਤਿਉਹਾਰਾਂ ਦੇ ਦਿਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀ ਟੀਮ ਪੂਰੇ ਸੂਬੇ ਵਿੱਚ ਮਿਠਾਈਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰ ਵੱਡੀ ਮਾਤਰਾ ਵਿੱਚ ਨਕਲੀ ਮਿਠਾਈਆਂ ਅਤੇ ਖੋਆ ਬਰਾਮਦ ਕੀਤਾ ਜਾ ਰਿਹਾ ਹੈ, ਇਸੇ ਲੜੀ ਦੇ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਅੰਮ੍ਰਿਤਸਰ ਦੀਨਾ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਵੱਡੀ ਮਾਤਰਾ ਵਿੱਚ ਖੋਆ ਬਰਾਮਦ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਸਿਹਤ ਵਿਭਾਗ ਦੀ ਟੀਮ ਨੇ ਬੀਤੇ ਦਿਨ ਰਾਤ ਦੇ ਸਮੇਂ ਚੋਗਾਵਾਂ ਅਧੀਨ ਪੈਂਦੇ ਟਪਿਆਲਾ ਅਤੇ ਭੁੱਲਰ ਪਿੰਡ ਵਿਚ 2 ਮਿਠਾਈ ਦੀ ਦੁਕਾਨਾਂ 'ਤੇ ਛਾਪੇਮਾਰੀ ਕਰਕੇ 350 ਕਿਲੋ ਮਿਲਾਵਟੀ ਖੋਇਆ ਬਰਾਮਦ ਕੀਤਾ। ਹੋਰ ਪੜ੍ਹੋ: ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਖੁਦ ਖੋਲ੍ਹੀ ਕੈਨੇਡਾ ਐਨਆਰਆਈ ਦੇ ਸਾਹਮਣੇ ਆਪਣੇ ਵਿਭਾਗ ਦੀ ਪੋਲ ਇਸ ਮੌਕੇ ਜ਼ਿਲ੍ਹਾ ਇੰਚਾਰਜ ਭਾਗੋਵਾਲੀਆ ਨੇ ਦੱਸਿਆ ਕਿ ਮਿਸ਼ਨ ਤੰਦਰੂਸਤ ਪੰਜਾਬ ਤਹਿਤ ਕਮਿਸ਼ਨਰ ਖੁਰਾਕ ਅਤੇ ਡਰੱਗ ਵਿਭਾਗ ਦੇ ਨਿਰਦੇਸ਼ਕ ਕਾਹਨ ਸਿੰਘ ਪਨੂੰ ਦੇ ਦਿਸ਼ਾ-ਨਿਰਦੇਸ਼ 'ਤੇ ਮਿਲਾਵਟ ਖੋਰਾਂ ਵਿਰੁੱਧ ਸਿਹਤ ਵਿਭਾਗ ਵਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਅਸੀਂ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਨਹੀਂ ਹੋਣ ਦੇਵਾਂਗੇ ਅਤੇ ਇਸ ਲੜੀ ਦੇ ਤਹਿਤ ਹੀ ਸੂਬੇ ਭਰ ਵਿੱਚ ਮਿਲਾਵਟੀ ਮਿਠਾਈਆਂ ਦਾ ਪਰਦਾਫਾਸ਼ ਕਰਦੇ ਰਹਾਂਗੇ। —PTC News


Top News view more...

Latest News view more...