ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 7.5 ਕਿਲੋ ਹੈਰੋਇਨ ਸਮੇਤ 1 ਤਸਕਰ ਨੂੰ ਦਬੋਚਿਆ

By Jashan A - September 13, 2019 5:09 pm

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 7.5 ਕਿਲੋ ਹੈਰੋਇਨ ਸਮੇਤ 1 ਤਸਕਰ ਨੂੰ ਦਬੋਚਿਆ,ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਜਦੋਂ ਉਹਨਾਂ ਨੇ 7.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੇ ਕਰੀਬ ਨਗਦੀ ਸਮੇਤ ਇਕ ਤਸਕਰ ਕਾਬੂ ਕੀਤਾ। ਫੜ੍ਹੇ ਗਏ ਮੁਲਜ਼ਮ ਦੀ ਪਹਿਚਾਣ ਸ਼ਮਸ਼ੇਰ ਸਿੰਘ ਸ਼ੇਰਾ ਵਜੋਂ ਹੋਈ ਹੈ।

Asr Heroinਦੱਸਿਆ ਜਾ ਰਿਹਾ ਹੈ ਕਿ ਹੈਰੋਇਨ ਪਾਕਿਸਤਾਨ ਤੋਂ ਤਸਕਰੀ ਰਾਹੀਂ ਆਈ ਸੀ ਤੇ ਇਸ ਨੌਜਵਾਨ ਦੀਆਂ ਅੰਤਰਰਾਸ਼ਟਰੀ ਡਰੱਗ ਰੈਕੇਟ ਨਾਲ ਤਾਰਾਂ ਜੁੜ੍ਹੀਆਂ ਹੋਈਆਂ ਹਨ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ: ਅਮਰੀਕਾ ਦੇ ਟੈਕਸਾਸ 'ਚ ਹੋਈ ਅੰਨ੍ਹੇਵਾਹ ਫਾਇਰਿੰਗ, 5 ਮੌਤਾਂ, ਕਈ ਜ਼ਖਮੀ

Asr Heroinਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਵੱਡੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਿਛਲੇ 5 ਮਹੀਨੇ 'ਚ 18.5 ਕਿਲੋ ਹੈਰੋਇਨ ਅਤੇ 80000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

-PTC News

adv-img
adv-img