ਹਾਦਸੇ/ਜੁਰਮ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 200 ਗ੍ਰਾਮ ਹੈਰੋਇਨ ਸਮੇਤ 2 ਨੂੰ ਦਬੋਚਿਆ

By Jashan A -- July 07, 2019 3:07 pm -- Updated:Feb 15, 2021

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 200 ਗ੍ਰਾਮ ਹੈਰੋਇਨ ਸਮੇਤ 2 ਨੂੰ ਦਬੋਚਿਆ,ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਕਾਮਯਾਬੀ ਮਿਲੀ, ਜਦੋਂ ਉਹਨਾਂ ਨੇ 200 ਗ੍ਰਾਮ ਹੈਰੋਇਨ ਸਮੇਤ 2 ਵਿਕਅਤੀਆਂ ਨੂੰ ਕਾਬੂ ਕਰ ਲਿਆ। ਜਿਨ੍ਹਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਜੱਜ ਅਤੇ ਰਵਿੰਦਰ ਸਿੰਘ ਬਾਬਾ ਵਜੋਂ ਹੋਈ ਹੈ ਜੋ ਕਿ ਅੰਮ੍ਰਿਤਸਰ ਨਾਲ ਸਬੰਧਿਤ ਹਨ।

ਮਿਲੀ ਜਾਣਕਾਰੀ ਮੁਤਾਬਕ ਦੋਵੇਂ ਜਣੇ ਦਿੱਲੀ ਤੋਂ ਵਾਪਸ ਆ ਰਹੇ ਸਨ ਤਾਂ ਕਾਊਂਟਰ ਮਾਨਾਵਾਲਾ ਟੋਲ ਬੈਰੀਅਰ 'ਤੇ ਦੋਹਾਂ ਨੂੰ ਦਬੋਚ ਲਿਆ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਜੱਜ ਅਤੇ ਰਵਿੰਦਰ ਸਿੰਘ ਬਾਬਾ 'ਤੇ ਪਹਿਲਾਂ ਵੀ ਲੁੱਟਾਂ ਖੋਹਾਂ ਦੇ ਅਨੇਕਾਂ ਮਾਮਲੇ ਦਰਜ ਹਨ ਅਤੇ ਉਹ 3 ਸਾਲ ਦੀ ਸਜ਼ਾ ਕੱਟ ਚੁੱਕੇ ਹਨ।

ਹੋਰ ਪੜ੍ਹੋ:ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਸੀ ਨਕੇਲ, ਹੈਰੋਇਨ ਸਮੇਤ 4 ਨੂੰ ਦਬੋਚਿਆ

ਜਾਣਕਾਰੀ ਅਨੁਸਾਰ ਜੇਲ੍ਹ 'ਚ ਇਹਨਾਂ ਦੇ ਨਸ਼ਾ ਤਸਕਰਾਂ ਨਾਲ ਸਬੰਧ ਬਣ ਗਏ ਜਿਸ ਤੋਂ ਬਾਅਦ ਇਹ ਜੇਲ੍ਹ 'ਚ ਕੈਦ ਨਾਮੀ ਤਸਕਰ ਅਮਨ ਧਨੋਆ ਲਈ ਕੰਮ ਕਰ ਰਹੇ ਸਨ। ਫਿਲਹਾਲ ਪੁਲਿਸ ਨੇ ਦੋਹਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

-PTC News

  • Share