Mon, Apr 29, 2024
Whatsapp

ਡੇਢ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਆਗੂ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

Written by  Jashan A -- November 25th 2019 08:37 PM
ਡੇਢ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਆਗੂ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਡੇਢ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਆਗੂ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਡੇਢ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਆਗੂ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ,ਅੰਮ੍ਰਿਤਸਰ : ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਵੱਲੋਂ ਡੇਢ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਆਗੂ ਰਣਜੀਤ ਰਾਣਾ ਅਤੇ ਉਸਦੇ 2 ਸਾਥੀਆਂ ਨੂੰ ਪੁਲਿਸ ਵਲੋਂ ਅੰਮ੍ਰਿਤਸਰ ਦੀ ਅਦਾਲਤ ਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਅਦਾਲਤ ਨੇ ਸੁਣਾਵੀ ਕਰਦਿਆਂ ਉਹਨਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਮੁਤਾਬਕ ਪੁੱਛਗਿੱਛ ਦੌਰਾਨ ਇਨ੍ਹਾਂ ਤਸਕਰਾਂ ਦੇ ਪਾਕਿਸਤਾਨ ਚ ਤਸਕਰੀ ਦੇ ਨੈਟਵਰਕ ਸਬੰਧੀ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਹੋਰ ਪੜ੍ਹੋ: ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਕਿੱਲੋ ਹੈਰੋਇਨ ਸਮੇਤ 2 ਨੂੰ ਦਬੋਚਿਆ ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬੀਤੇ ਕੱਲ੍ਹ ਡੇਢ ਕਿਲੋ ਹੈਰੋਇਨ ਸਮੇਤ ਗਿਰਫ਼ਤਾਰ ਕੀਤੇ 3 ਤਸਕਰਾਂ ‘ਚ ਰਣਜੀਤ ਰਾਣਾ ਵੀ ਸ਼ਾਮਿਲ ਸੀ। ਇਸ ਤੋਂ ਪਹਿਲਾਂ ਵੀ ਪੁਲਿਸ ਨੇ 9 ਕਿੱਲੋ ਹੈਰੋਇਨ ਸਮੇਤ ਭਰਾ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ ਅਤੇ ਹੈਰੋਇਨ ਤਸਕਰੀ ਮਾਮਲੇ ‘ਚ ਜਮਾਨਤ ‘ਤੇ ਬਾਹਰ ਆਇਆ ਸੀ। -PTC News


Top News view more...

Latest News view more...