ਜਥਾ ਸਿਰਲੱਥ ਖਾਲਸਾ ਅੰਮ੍ਰਿਤਸਰ ਨੇ ਗੁਰੂ ਨਗਰੀ ‘ਚ ਇਸ਼ਕ ਮਾਈ ਰਿਲੀਜਨ ਦੀ ਰਿਲੀਜ਼ਿੰਗ ਰੁਕਵਾਈ

Amritsar

ਜਥਾ ਸਿਰਲੱਥ ਖਾਲਸਾ ਅੰਮ੍ਰਿਤਸਰ ਨੇ ਗੁਰੂ ਨਗਰੀ ‘ਚ ਇਸ਼ਕ ਮਾਈ ਰਿਲੀਜਨ ਦੀ ਰਿਲੀਜ਼ਿੰਗ ਰੁਕਵਾਈ,ਸ੍ਰੀ ਅੰਮ੍ਰਿਤਸਰ ਸਾਹਿਬ: ਇਸ਼ਕ ਮਾਈ ਰਿਲੀਜਨ ਫਿਲਮ ਦੇ ਪੋਸਟਰ ਹੇਠ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਸਵੀਰ ਲਗਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਜਿਸ ਨਾਲ ਸਿੱਖ ਸੰਗਤ ਅੰਦਰ ਰੋਸ ਦੀ ਲਹਿਰ ਹੈ। ਸਿੱਖ ਭਾਈਚਾਰੇ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

Amritsar ਉਥੇ ਹੀ ਜਥਾ ਸਿਰਲੱਥ ਖਾਲਸਾ ਅੰਮ੍ਰਿਤਸਰ ਵਲੋਂ ਗੁਰੂ ਨਗਰੀ ‘ਚ ਅੱਜ ਇਸ ਫਿਲਮ ਦੀ ਰਿਲੀਜ਼ਿੰਗ ਰੁਕਵਾ ਦਿੱਤੀ ਹੈ। ਉਹਨਾਂ ਨੇ ਕਿਸੇ ਵੀ ਸਿਨੇਮਾ ‘ਚ ਫਿਲਮ ਦੇ ਸ਼ੋਅ ਨਹੀਂ ਚੱਲਣ ਦਿੱਤੇ। ਜਥੇ ਵੱਲੋਂ ਪੁਲਿਸ ਕਮਿਸ਼ਨਰ ਕੋਲ ਫਿਲਮ ਦੇ ਖਿਲਾਫ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਸਿਨੇਮਾਘਰਾਂ ਦੇ ਬਾਹਰ ਭਾਰੀ ਮਾਤਰਾ ‘ਚ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕੋਈ ਘਟਨਾ ਨਾ ਵਾਪਰ ਸਕੇ।

ਹੋਰ ਪੜ੍ਹੋ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ‘ਤੇ ਛਾਂਦਾਰ ਵਾਤਾਵਰਣ ਦੇਣ ਲਈ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ (ਤਸਵੀਰਾਂ)

Amritsar ਦੱਸਣਯੋਗ ਹੈ ਕਿ ਪਿਛਲੇ ਦਿਨੀਂ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਵੀ ਸਖ਼ਤ ਵਿਰੋਧ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਿਲਮ ਦੇ ਅਸ਼ਲੀਲ ਪੋਸਟਰ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਤਸਵੀਰ ਛਾਪਣ ਦਾ ਸਖਤ ਨੋਟਿਸ ਲਿਆ ਹੈ।

Amritsar ਭਾਈ ਲੌਂਗੋਵਾਲ ਨੇ ਇਸ ’ਤੇ ਇਤਰਾਜ ਪ੍ਰਗਟ ਕਰਦਿਆਂ ਕਿਹਾ ਸੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਲਈ ਪਵਿੱਤਰ ਅਸਥਾਨ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਕਾਨੂੰਨੀ ਧਰਾਵਾਂ ਤਹਿਤ ਕੇਸ ਦਰਜ ਕਰਕੇ ਸਬੰਧਤ ਖਿਲਾਫ ਸਖਤ ਕਾਰਵਾਈ ਲਈ ਲਿਖਿਆ ਗਿਆ ਹੈ।

-PTC News