
ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੁਤਲੀ ਘਰ ਵਿਖੇ ਕਬਾੜ ‘ਚ ਧਮਾਕਾ, 2 ਦੀ ਮੌਤ, 3 ਜ਼ਖਮੀ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੁਤਲੀ ਘਰ ਵਿਖੇ ਕਬਾੜ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਕਾਰਨ 2 ਲੋਕਾਂ ਦੀ ਮੌਤ ਅਤੇ 3 ਗੰਭੀਰ ਜ਼ਖਮੀ ਹੋ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਾਰਤੀ ਕਰਵਾਇਆ ਗਿਆ ਹੈ। ਉਧਰ ਇਸ ਘਟਨਾ ਤੋਂ ਬਾਅਦ ਨੇੜੇ ਦੇ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਉਥੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।
-PTC News