Sat, Dec 13, 2025
Whatsapp

ਦਾਖਾ ਜ਼ਿਮਨੀ ਚੋਣ ਜਿੱਤਣ ਮਗਰੋਂ ਮਨਪ੍ਰੀਤ ਸਿੰਘ ਇਯਾਲੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਕੀਤਾ ਵਾਹਿਗੁਰੂ ਦਾ ਸ਼ੁਕਰਾਨਾ

Reported by:  PTC News Desk  Edited by:  Jashan A -- October 25th 2019 05:48 PM -- Updated: October 25th 2019 05:51 PM
ਦਾਖਾ ਜ਼ਿਮਨੀ ਚੋਣ ਜਿੱਤਣ ਮਗਰੋਂ ਮਨਪ੍ਰੀਤ ਸਿੰਘ ਇਯਾਲੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਕੀਤਾ ਵਾਹਿਗੁਰੂ ਦਾ ਸ਼ੁਕਰਾਨਾ

ਦਾਖਾ ਜ਼ਿਮਨੀ ਚੋਣ ਜਿੱਤਣ ਮਗਰੋਂ ਮਨਪ੍ਰੀਤ ਸਿੰਘ ਇਯਾਲੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਕੀਤਾ ਵਾਹਿਗੁਰੂ ਦਾ ਸ਼ੁਕਰਾਨਾ

ਦਾਖਾ ਜ਼ਿਮਨੀ ਚੋਣ ਜਿੱਤਣ ਮਗਰੋਂ ਮਨਪ੍ਰੀਤ ਸਿੰਘ ਇਯਾਲੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਕੀਤਾ ਵਾਹਿਗੁਰੂ ਦਾ ਸ਼ੁਕਰਾਨਾ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ ਵਿਧਾਨ ਸਭਾ ਚੋਣਾਂ 'ਚ ਦਾਖਾ ਸੀਟ ਤੋਂ ਵੱਡੀ ਜਿੱਤ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ। ਜਿਥੇ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। Asrਇਸ ਮੌਕੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਜਿੱਤ ਦਾ ਸਿਹਰਾ ਵਰਕਰਾਂ ਸਿਰ ਬੰਨਿਆ। ਉਹਨਾਂ ਕਿਹਾ ਕਿ ਵਰਕਰ ਪੁਲਿਸ ਦੀ ਧੱਕੇਸ਼ਾਹੀ ਦੇ ਬਾਵਜੂਦ ਹਲਕੇ ਦੇ ਲੋਕ ਚੱਟਾਨ ਵਾਂਗ ਨਾਲ ਖੜੇ ਰਹੇ। ਇਸ ਮੌਕੇ ਉਹਨਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ। ਹੋਰ ਪੜ੍ਹੋ: SGPC ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮ 'ਚ ਆਉਣ ਲਈ ਦਿੱਤਾ ਸੱਦਾ Asrਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ 14672 ਵੋਟਾਂ ਦੇ ਫਰਕ ਨਾਲ ਵੱਡੀ ਜਿੱਤ ਹਾਸਲ ਕੀਤੀ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। Asrਜ਼ਿਕਰ ਏ ਖਾਸ ਹੈ ਕਿ ਦਾਖਾ ਸੀਟ ਤੋਂ ਇਯਾਲੀ ਨੂੰ 66297, ਕਾਂਗਰਸ ਪਾਰਟੀ ਦੇ ਉਮੀਦਵਾਰ 51625,ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ 8441 , ਆਮ ਆਦਮੀ ਪਾਰਟੀ ਉਮੀਦਵਾਰ ਨੂੰ ਅਮਨਦੀਪ ਸਿੰਘ ਮੋਹੀ ਨੂੰ 2804 ਵੋਟਾਂ ਮਿਲੀਆਂ। -PTC News


Top News view more...

Latest News view more...

PTC NETWORK
PTC NETWORK