Mon, Dec 15, 2025
Whatsapp

ਅੰਮ੍ਰਿਤਸਰ 'ਚ ਵਿਅਕਤੀ ਦਾ ਬੇਰਹਿਮੀ ਨਾਲ ਵੱਢਿਆ ਗਲਾ, ਫੈਲੀ ਸਨਸਨੀ

Reported by:  PTC News Desk  Edited by:  Jashan A -- July 17th 2019 12:27 PM
ਅੰਮ੍ਰਿਤਸਰ 'ਚ ਵਿਅਕਤੀ ਦਾ ਬੇਰਹਿਮੀ ਨਾਲ ਵੱਢਿਆ ਗਲਾ, ਫੈਲੀ ਸਨਸਨੀ

ਅੰਮ੍ਰਿਤਸਰ 'ਚ ਵਿਅਕਤੀ ਦਾ ਬੇਰਹਿਮੀ ਨਾਲ ਵੱਢਿਆ ਗਲਾ, ਫੈਲੀ ਸਨਸਨੀ

ਅੰਮ੍ਰਿਤਸਰ 'ਚ ਵਿਅਕਤੀ ਦਾ ਬੇਰਹਿਮੀ ਨਾਲ ਵੱਢਿਆ ਗਲਾ, ਫੈਲੀ ਸਨਸਨੀ,ਅੰਮ੍ਰਿਤਸਰ: ਅੰਮ੍ਰਿਤਸਰ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋ ਇਥੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫਿਲਹਾਲ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਥਾਨਕ ਪੁਲਿਸ ਮੁਤਾਬਕ ਉਹਨਾਂ ਨੂੰ ਕੋਟ ਖਾਲਸਾ ਇਲਾਕੇ 'ਚ ਰੇਲਵੇ ਲਾਈਨ ਨੇੜਿਓਂ ਇਕ ਵਿਅਕਤੀ ਦੀ ਲਾਸ਼ ਮਿਲੀ।ਉਕਤ ਵਿਅਕਤੀ ਦਾ ਬੇਰਹਿਮੀ ਨਾਲ ਗਲਾ ਕੱਟਿਆ ਗਿਆ ਹੈ। ਹੋਰ ਪੜ੍ਹੋ:ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲੀ ਹੋਈ ਹੈ ਤੇ ਲੋਕ ਕਾਫੀ ਡਰੇ ਹੋਏ ਹਨ। ਫਿਲਹਾਲ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। -PTC News


Top News view more...

Latest News view more...

PTC NETWORK
PTC NETWORK