ਅੰਮ੍ਰਿਤਸਰ ਦੇ ਪਿੰਡ ਲੱਧੇਵਾਲ ਦੇ ਵਸਨੀਕਾਂ ਵੱਲੋਂ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ ਚੋਣਾਂ ਤੋਂ ਬਾਈਕਾਟ ਦਾ ਐਲਾਨ

amritsar
ਅੰਮ੍ਰਿਤਸਰ ਦੇ ਪਿੰਡ ਲੱਧੇਵਾਲ ਦੇ ਵਸਨੀਕਾਂ ਵੱਲੋਂ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ ਚੋਣਾਂ ਤੋਂ ਬਾਈਕਾਟ ਦਾ ਐਲਾਨ

ਅੰਮ੍ਰਿਤਸਰ ਦੇ ਪਿੰਡ ਲੱਧੇਵਾਲ ਦੇ ਵਸਨੀਕਾਂ ਵੱਲੋਂ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ ਚੋਣਾਂ ਤੋਂ ਬਾਈਕਾਟ ਦਾ ਐਲਾਨ,ਅੰਮ੍ਰਿਤਸਰ: 30 ਤਾਰੀਖ਼ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੂਰੇ ਪੰਜਾਬ ‘ਚ ਮਾਹੌਲ ਗਰਮਾਇਆ ਹੋਇਆ ਹੈ। ਜਿਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਇਕ ਦੂਸਰੇ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

amritsar
ਅੰਮ੍ਰਿਤਸਰ ਦੇ ਪਿੰਡ ਲੱਧੇਵਾਲ ਦੇ ਵਸਨੀਕਾਂ ਵੱਲੋਂ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ ਚੋਣਾਂ ਤੋਂ ਬਾਈਕਾਟ ਦਾ ਐਲਾਨ

ਦੂਸਰੇ ਪਾਸੇ ਸੂਬਾ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਸੁਰੱਖਿਆ ਪ੍ਰਬੰਧ ਤਾਂ ਕੀਤੇ ਜਾ ਰਹੇ ਹਨ, ਪਰ ਇਹ ਨੇਪਰੇ ਚੜਦੇ ਦਿਖਾਈ ਨਹੀਂ ਦੇ ਰਹੇ। ਸੱਤਾਧਿਰ ਕਾਂਗਰਸ ਵੱਲੋਂ ਲਗਾਤਾਰ ਪੰਚਾਇਤੀ ਚੋਣਾਂ ਨੂੰ ਲੈ ਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ:ਬਠਿੰਡਾ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀ ਗੋਲੀ ,ਇੱਕ ਵਿਅਕਤੀ ਗੰਭੀਰ ਜ਼ਖ਼ਮੀ

ਹੁਣ ਤੱਕ ਕਈ ਪਿੰਡਾਂ ਦੇ ਵਸਨੀਕਾਂ ਵੱਲੋਂ ਕਾਗਜ ਰੱਦ ਕਰਵਾਉਣ ਦੇ ਦੋਸ਼ ਲਗਾਏ ਜਾ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਅੰਮ੍ਰਿਤਸਰ ਦੇ ਅਟਾਰੀ ਇਲਾਕੇ ਦੇ ਅਧੀਨ ਪੈਂਦੇ ਪਿੰਡ ਲੱਧੇਵਾਲ ਤੋਂ ਸਾਹਮਣੇ ਆਇਆ ਹੈ। ਜਿਥੇ ਪਿੰਡ ਦੇ ਵਸਨੀਕਾਂ ਵੱਲੋਂ ਕਾਂਗਰਸ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਉਂਦਿਆਂ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ।

amritsar
ਅੰਮ੍ਰਿਤਸਰ ਦੇ ਪਿੰਡ ਲੱਧੇਵਾਲ ਦੇ ਵਸਨੀਕਾਂ ਵੱਲੋਂ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ ਚੋਣਾਂ ਤੋਂ ਬਾਈਕਾਟ ਦਾ ਐਲਾਨ

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸੱਤਾਧਿਰ ਸਰਕਾਰ ਲਗਾਤਾਰ ਗੁੰਡਾਗਰਦੀ ਅਤੇ ਧੱਕੇਸ਼ਾਹੀ ਕਰ ਰਹੀ ਹੈ। ਪਿੰਡ ਵਾਸੀਆਂ ਨੇ ਚੋਣਾਂ ਮੁਲਤਵੀ ਕਰਨ ਦੀ ਮੰਗ ਕਰਦਿਆਂ ਕਾਂਗਰਸ ਪਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਸਾਰੇ ਪਿੰਡ ਵਿਚ ਬਾਈਕਾਟ ਦੇ ਪੋਸਟਰ ਲਗਾਏ ਜਾ ਰਹੇ ਹਨ।

-PTC News