ਹਾਦਸੇ/ਜੁਰਮ

ਅੰਮ੍ਰਿਤਸਰ ਪੁਲਿਸ ਨੇ 12 ਮੋਟਰਸਾਈਕਲਾਂ ਤੇ ਸੋਨੇ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

By Jashan A -- October 29, 2019 3:24 pm

ਅੰਮ੍ਰਿਤਸਰ ਪੁਲਿਸ ਨੇ 12 ਮੋਟਰਸਾਈਕਲਾਂ ਤੇ ਸੋਨੇ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ,ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ 6 ਚੋਰਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਇਹਨਾਂ ਕੋਲੋਂ 12 ਮੋਟਰਸਾਈਕਲ, ਸੋਨਾ ਅਤੇ ਕਈ ਮੋਬਾਈਲ ਵੀ ਬਰਾਮਦ ਕੀਤੇ ਹਨ।

Arrestedਪੁਲਿਸ ਅਧਿਕਾਰੀਆਂ ਮੁਤਾਬਕ ਇਹ ਲੋਕ ਅਲੱਗ-ਅਲੱਗ ਥਾਵਾਂ 'ਤੇ ਚੋਰੀ ਕਰਦੇ ਸਨ ਅਤੇ ਪੁਲਿਸ ਇਹਨਾਂ ਦੀ ਤਲਾਸ਼ ਕਰ ਰਹੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਨਾਕੇਬੰਦੀ ਕਰ ਇਹਨਾਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਹੋਰ ਪੜ੍ਹੋ: ਫਰੀਦਕੋਟ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ , ਇੱਕ ਘਰ ਦੇ ਵਿਹੜੇ 'ਚ ਦੱਬੀਆਂ 20000 ਨਸ਼ੀਲੀ ਗੋਲੀਆਂ ਕੀਤੀਆਂ ਬਰਾਮਦ

Arrestedਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀਆਂ ਹੈ ਅਤੇ ਇਹਨਾਂ ਦੇ ਸਾਥੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਪੁੱਛਗਿੱਛ ਤੋਂ ਬਾਅਦ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।

-PTC News

  • Share