ਅੰਮ੍ਰਿਤਸਰ ਰੇਲ ਹਾਦਸਾ: ਪੀੜਤਾ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ

asr
ਅੰਮ੍ਰਿਤਸਰ ਰੇਲ ਹਾਦਸਾ: ਪੀੜਤਾ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ

ਅੰਮ੍ਰਿਤਸਰ ਰੇਲ ਹਾਦਸਾ: ਪੀੜਤਾ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ,ਅੰਮ੍ਰਿਤਸਰ: ਬੀਤੇ ਵਰ੍ਹੇ ਅੰਮ੍ਰਿਤਸਰ ‘ਚ ਦੁਸਹਿਰੇ ਵਾਲੇ ਦਿਨ ਦਰਦਨਾਕ ਰੇਲ ਹਾਦਸਾ ਵਾਪਰਿਆ ਸੀ। ਜਿਸ ਕਾਰਨ 60 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਗੰਭੀਰ ਜ਼ਖਮੀ ਹੋ ਗਏ ਸਨ।

asr
ਅੰਮ੍ਰਿਤਸਰ ਰੇਲ ਹਾਦਸਾ: ਪੀੜਤਾ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ

ਇਸ ਕਾਰਨ ਬੀਤੀ ਸ਼ਾਮ ਪੀੜਤ ਪਰਿਵਾਰਾਂ ਨੂੰ ਇਨਸਾਫ ਤੇ ਪੰਜਾਬ ਸਰਕਾਰ ਕੋਲੋਂ ਬਣਦੇ ਹੱਕ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ  ਵਲੋਂ ਭਰਾਵਾਂ ਦੇ ਢਾਬੇ ਤੋਂ ਫੁਹਾਰਾ ਚੌਂਕ ਤੱਕ ਸ਼ਾਂਤਮਈ ਢੰਗ ਨਾਲ ਕੈਂਡਲ ਮਾਰਚ ਕੱਢਿਆ ਗਿਆ।

asr
ਅੰਮ੍ਰਿਤਸਰ ਰੇਲ ਹਾਦਸਾ: ਪੀੜਤਾ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ

ਜਿਸ ਵਿਚ ਵੱਡੀ ਗਿਣਤੀ ‘ਚ ਪੀੜਤ ਪਰਿਵਾਰ ਵੀ ਸ਼ਾਮਲ ਹੋਏ। ਇਸ ਮੌਕੇ ਅਕਾਲੀ ਆਗੂਆਂ, ਵਰਕਰਾਂ ਤੇ ਪੀੜਤ ਪਰਿਵਾਰਾਂ ਵਲੋਂ ਹੱਥਾਂ ‘ਚ ਫੜੀਆਂ ਹੋਈਆਂ ਤਖਤੀਆ ‘ਤੇ ‘ਗਰੀਬਾਂ ਦਾ ਕਾਤਲ ਸਿੱਧੂ ਜੋੜਾ’ ਤੇ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਿਖੇ ਹੋਏ ਸਨ।

asr
ਅੰਮ੍ਰਿਤਸਰ ਰੇਲ ਹਾਦਸਾ: ਪੀੜਤਾ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ

ਇਸ ਮੌਕੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਜ਼ਿਲਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੀੜਤ ਪਰਿਵਾਰਾਂ ਨਾਲ ਚਟਾਂਨ ਦੀ ਤਰ੍ਹਾਂ ਖੜਾ, ਜਿਸ ਵਲੋਂ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਆਖੀਰ ਤੱਕ ਲੜਾਈ ਲੜੀ ਜਾਵੇਗੀ।

-PTC News