ਮੁੱਖ ਖਬਰਾਂ

ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ, ਆਈ.ਸੀ.ਪੀ ਤੇ ਬੀ.ਐਸ.ਐਫ ਦੇ ਜਵਾਨਾਂ ਲਈ ਰਿਹਾਇਸ਼ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ

By Jashan A -- January 22, 2019 3:37 pm

ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ, ਆਈ.ਸੀ.ਪੀ ਤੇ ਬੀ.ਐਸ.ਐਫ ਦੇ ਜਵਾਨਾਂ ਲਈ ਰਿਹਾਇਸ਼ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ,ਅੰਮ੍ਰਿਤਸਰ: ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਅੰਮ੍ਰਿਤਸਰ ਦੌਰੇ 'ਤੇ ਹਨ ਤੇ ਉਹ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚ ਚੁੱਕੇ ਹਨ। ਜਿਥੇ ਉਹਨਾਂ ਦਾ ਸਵਾਗਤ ਸਿੱਖਿਆ ਮੰਤਰੀ ਓ ਪੀ ਸੋਨੀ ਨੇ ਕੀਤਾ। ਮਿਲੀ ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਆਈ ਸੀ ਪੀ ਤੇ ਬੀ ਐਸ ਐਫ ਦੇ ਜਵਾਨਾਂ ਲਈ ਰਿਹਾਇਸ਼ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ।

asr ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ, ਆਈ.ਸੀ.ਪੀ ਤੇ ਬੀ.ਐਸ.ਐਫ ਦੇ ਜਵਾਨਾਂ ਲਈ ਰਿਹਾਇਸ਼ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ

ਉਥੇ ਹੀ ਜੇ ਸੀ ਪੀ ਅਟਾਰੀ ਤੇ ਨਵੀਂ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਵੀ ਕਰਨਗੇ।

asr ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ, ਆਈ.ਸੀ.ਪੀ ਤੇ ਬੀ.ਐਸ.ਐਫ ਦੇ ਜਵਾਨਾਂ ਲਈ ਰਿਹਾਇਸ਼ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ

ਸੂਤਰਾਂ ਅਨੁਸਾਰ ਗ੍ਰਹਿ ਮੰਤਰੀ ਦਾ ਰਿਟਰੀਟ ਸਰਮਨੀ ਦੇਖਣ ਦਾ ਵੀ ਪ੍ਰੋਗਰਾਮ ਹੈ। ਇਸ ਮੌਕੇ ਗ੍ਰਹਿ ਮੰਤਰੀ ਨਾਲ ਸੂਬਾ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ , ਲੋਕ ਸਭਾ ਮੈਂਬਰ ਗੁਰਜੀਤ ਔਜਲਾ ਅਤੇ ਕੈਬਿਨਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਅਨੇਕਾਂ ਉੱਚ ਅਧਿਕਾਰੀ ਮੌਜੂਦ ਰਹਿਣਗੇ।

-PTC News

  • Share