ਅੰਮ੍ਰਿਤਸਰ ਹਮਲੇ ਤੋਂ ਬਾਅਦ ਕੇਂਦਰੀ ਮੰਤਰੀ ਰਾਜਨਾਥ ਨੇ ਦਿੱਤਾ ਇਹ ਵੱਡਾ ਬਿਆਨ

rajnath singh

ਅੰਮ੍ਰਿਤਸਰ ਹਮਲੇ ਤੋਂ ਬਾਅਦ ਕੇਂਦਰੀ ਮੰਤਰੀ ਰਾਜਨਾਥ ਨੇ ਦਿੱਤਾ ਇਹ ਵੱਡਾ ਬਿਆਨ,ਅੰਮ੍ਰਿਤਸਰ: ਅੰਮ੍ਰਿਤਸਰ ਹਮਲੇ ਤੋਂ ਬਾਅਦ ਕੇਂਦਰੀ ਮੰਤਰੀ ਰਾਜਨਾਥ ਨੇ ਦੁੱਖ ਪ੍ਰਗਟਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਇਸ ਹਮਲੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

blastਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਹਮਲੇ ਵਿੱਚ ਮਾਰੇ ਗਏਨਿਰਦੋਸ਼ ਅਤੇ ਜ਼ਖਮੀ ਲੋਕਾਂ ਦੇ ਪਰਿਵਾਰ ਵਾਲਿਆਂ ਲਈ ਮੇਰੀ ਹਮਦਰਦੀ ਹੈ ਜਿਨ੍ਹਾਂ ਨੇ ਇਸ ਹਮਲੇ ਵਿਚ ਆਪਣੇ ਪਰਿਵਾਰਿਕ ਮੈਬਰਾਂ ਨੂੰ ਗਵਾਇਆ ਹੈ,

punjabਉਥੇ ਹੀ ਕੇਂਦਰੀ ਮੰਤਰੀ ਰਾਜਨਾਥ ਸਿੰਘ ਵੱਲੋ ਜ਼ਖਮੀਆਂ ਦੀ ਤੇਜੀ ਨਾਲ ਬਹਾਲੀ ਲਈ ਅਰਦਾਸ ਵੀ ਕੀਤੀ ਹੈ। ਜ਼ਿਕਰਯੋਗ ਹੈ ਕਿ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ‘ਚ ਨਿਰੰਕਾਰੀ ਭਵਨ ‘ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗ੍ਰੇਨੇਡ ਸੁੱਟਿਆ ਅਤੇ ਫਰਾਰ ਹੋ ਗਏ। ਇਸ ਹਮਲੇ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।

—PTC News