Fri, Apr 26, 2024
Whatsapp

ਝਬਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਬੱਚੇ ਦੀ ਹੋਈ ਮੌਤ

Written by  Joshi -- November 02nd 2018 08:29 AM -- Updated: November 02nd 2018 08:30 AM
ਝਬਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਬੱਚੇ ਦੀ ਹੋਈ ਮੌਤ

ਝਬਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਬੱਚੇ ਦੀ ਹੋਈ ਮੌਤ

ਝਬਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਬੱਚੇ ਦੀ ਹੋਈ ਮੌਤ,ਅੰਮ੍ਰਿਤਸਰ: ਪੰਜਾਬ ਵਿੱਚ ਸੜਕ ਹਾਦਸਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਦਿਨ ਬ ਦਿਨ ਅਨੇਕਾਂ ਹੀ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, ਅਜਿਹਾ ਹੀ ਇੱਕ ਮਾਮਲਾ ਕਸਬਾ ਝਬਾਲ ਦੇ ਪਿੰਡ ਮੰਨਣ ਦੇ ਕੋਲ ਵਾਪਰਿਆ ਹੈ, ਜਿਥੇ ਟ੍ਰੈਕਟਰ-ਟਰਾਲੀ ਤੇ ਐਕਟਿਵਾ ਦੀ ਟੱਕਰ ਹੋਣ ਨਾਲ ਇੱਕ ਦੀ ਮੌਤ ਹੋ ਗਈ ਤੇ 1 ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਹਿਚਾਣ ਸਨਪ੍ਰੀਤ ਸਿੰਘ ਕਾਲੂ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਦੋਵੇ ਦੋਸਤ ਸਕੂਲ ਤੋਂ ਘਰ ਵਾਪਸ ਜਾ ਰਹੇ ਸਨ ਜਿਸ ਦੌਰਾਨ ਉਹਨਾਂ ਦੀ ਐਕਟਿਵਾ ਰਸਤੇ ਵਿੱਚ ਟ੍ਰੈਕਟਰ ਨਾਲ ਟਕਰਾਈ। ਹੋਰ ਪੜ੍ਹੋ:ਫਿਰੋਜ਼ਪੁਰ ਛਾਉਣੀ ਖੇਤਰ ‘ਚ ਫੌਜੀ ਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਇਸ ਸਮੇਂ ਮੌਕੇ ’ਤੇ ਥਾਣਾ ਝਬਾਲ ਵਿਖੇ ਤਾਇਨਾਤ ਡੀ. ਐੱਸ. ਪੀ. ਜੀ. ਐੱਸ. ਸਿੱਧੂ ਤੇ ਏ. ਐੱਸ. ਆਈ. ਸੁਰਿੰਦਰਪਾਲ ਸਿੰਘ ਸੇਰੋਂ ਸਮੇਂ ’ਤੇ ਪੁਲਸ ਪਾਰਟੀ ਪਹੁੰਚ ਗਏ। ਜਿਨ੍ਹਾਂ ਨੇ ਮ੍ਰਿਤਕ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਅਤੇ ਹਾਦਸਾ ਗ੍ਰਸਤ ਵਾਹਨਾਂ ਨੂੰ ਕਬਜ਼ੇ ਹੇਠ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਟ੍ਰੈਕਟਰ ਚਲਾ ਰਿਹਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਹਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। —PTC News


Top News view more...

Latest News view more...